Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਸ੍ਰੀ ਅਦਿਤਿਆ ਉੱਪਲ ਨਾਲ਼ ਰਾਸ਼ਟਰੀ ਪੁਰਸਕਾਰ ਪ੍ਰਾਪਤ ਰੋਮੇਸ਼ ਮਹਾਜਨ ਦੀ ਸ਼ਿਸ਼ਟਾਚਾਰ ਮੁਲਾਕਾਤ

ਡਿਪਟੀ ਕਮਿਸ਼ਨਰ ਸ੍ਰੀ ਅਦਿਤਿਆ ਉੱਪਲ ਨਾਲ਼ ਰਾਸ਼ਟਰੀ ਪੁਰਸਕਾਰ ਪ੍ਰਾਪਤ ਰੋਮੇਸ਼ ਮਹਾਜਨ ਦੀ ਸ਼ਿਸ਼ਟਾਚਾਰ ਮੁਲਾਕਾਤ
  • PublishedOctober 28, 2025

ਗੁਰਦਾਸਪੁਰ,28 ਅਕਤੂਬਰ 2025 (ਮਨਨ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਦਿਤਿਆ ਉੱਪਲ, ਆਈ.ਏ.ਐਸ. ਨਾਲ਼ ਅੱਜ ਜ਼ਿਲ੍ਹਾ ਬਾਲ ਭਲਾਈ ਕੌਂਸਲ (ਡੀ.ਸੀ.ਡਬਲਿਊ.ਸੀ.) ਦੇ ਆਨਰੇਰੀ ਸਕੱਤਰ ਅਤੇ ਰਾਸ਼ਟਰੀ ਪੁਰਸਕਾਰ ਪ੍ਰਾਪਤ ਸ਼੍ਰੀ ਰੋਮੇਸ਼ ਮਹਾਜਨ ਵੱਲੋਂ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਗਈ।

ਮੁਲਾਕਾਤ ਦੇ ਸ਼ੁਰੂ ‘ਚ ਸ਼੍ਰੀ ਮਹਾਜਨ ਨੇ ਸ੍ਰੀ ਅਦਿਤਿਆ ਉੱਪਲ ਨੂੰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਲਈ ਹਾਰਦਿਕ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮਾਨਯੋਗ ਡਿਪਟੀ ਕਮਿਸ਼ਨਰ ਨੂੰ ਇੱਕ ਸੁਵੀਨਿਅਰ ਭੇਂਟ ਕੀਤਾ, ਜਿਸ ਵਿੱਚ ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਦਰਸਾਈ ਗਈ ਹੈ। ਇਹ ਸੁਵੀਨਿਅਰ ਹਾਲ ਹੀ ਵਿੱਚ ਮਾਨਯੋਗ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ, ਆਈ.ਏ.ਐਸ. ਵੱਲੋਂ ਰਲੀਜ਼ ਕੀਤਾ ਗਿਆ ਸੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਕੀਤੇ ਜਾ ਰਹੇ ਸਮਾਜਿਕ ਭਲਾਈ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਅਤੇ ਸ਼੍ਰੀ ਰੋਮੇਸ਼ ਮਹਾਜਨ ਅਤੇ ਉਹਨਾਂ ਦੀ ਟੀਮ ਨੂੰ ਉਨ੍ਹਾਂ ਦੇ ਸਰਾਹਣਯੋਗ ਯਤਨਾਂ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਕੌਂਸਲ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਲਈ ਦੌਰਾ ਕਰਨਗੇ।

ਇਸ ਮੌਕੇ ‘ਤੇ ਬਖ਼ਸ਼ੀ ਰਾਜ, ਕੋਆਰਡੀਨੇਟਰ, ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੀ ਹਾਜ਼ਰ ਸਨ।

Written By
The Punjab Wire