Close

Recent Posts

ਪੰਜਾਬ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ
  • PublishedOctober 29, 2025

ਪਵਿੱਤਰ ਮੰਦਿਰ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਚੰਡੀਗੜ੍ਹ/ਗਾਂਧੀਨਗਰ, 29 ਅਕਤੂਬਰ 2025 (ਦੀ ਪੰਜਾਬ ਵਾਇਰ)– ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ।

ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਅਤੇ ਇਸਦੇ ਲੋਕਾਂ ‘ਤੇ ਦੀ ਸਦੀਵੀਂ ਮਿਹਰ ਬਣਾਈ ਰੱਖਣ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਸ਼ਰਧਾਮ ਦੇ ਬ੍ਰਹਮ ਆਭਾ ਵਿੱਚ ਅਸੀਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਪਰਮਾਤਮਾ ਤੋਂ ਸੁੱਖ-ਸ਼ਾਂਤੀ ਭਰੇ, ਖੁਸ਼ਹਾਲ ਰਾਜ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਹੋਰ ਬਲ ਦੇਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਾਰੇ ਮੱਤਾਂ ਲਈ ਸਤਿਕਾਰ ਅਤੇ ਏਕਤਾ ਦੀ ਡੂੰਘੀ ਭਾਵਨਾ ਦੇ ਨਾਲ ਸਾਡੇ ਮਹਾਨ ਰਾਸ਼ਟਰ ਨੂੰ ਇੱਕ ਧਾਗੇ ਵਿੱਚ ਪਰੋ ਕੇ ਰੱਖਦਾ ਹੈ।

Written By
The Punjab Wire