ਬਟਾਲਾ, 30 ਅਕਤੂਬਰ 2025 (ਮਨਨ ਸੈਣੀ )। ਸ਼੍ਰੀ ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ‘ਤੇ ਮਿਤੀ 31 ਅਕਤੂਬਰ, 2025 ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।