Close

Recent Posts

ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ
  • PublishedOctober 31, 2025

•ਓ.ਐਸ.ਡੀ. (ਮੀਡੀਆ)/ ਮੁੱਖ ਮੰਤਰੀ ਅਮਨਜੋਤ ਅਤੇ ਵਿਭਾਗ ਦੇ ਸਕੱਤਰ ਰਾਮਵੀਰ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਚੰਗੇਰੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 31 ਅਕਤੂਬਰ 2025 (ਦੀ ਪੰਜਾਬ ਵਾਇਰ)— ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।

ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਡਾਇਰੈਕਟਰ ਸ੍ਰੀ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਸ. ਪ੍ਰੀਤਕੰਵਲ ਸਿੰਘ ਅਤੇ ਸ. ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ. ਗੁਰਮੀਤ ਸਿੰਘ ਖਹਿਰਾ, ਸ੍ਰੀਮਤੀ ਰੁਚੀ ਕਾਲੜਾ, ਸ. ਨਵਦੀਪ ਸਿੰਘ ਗਿੱਲ, ਸ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।

ਵਿਭਾਗ ਵਿੱਚ 24 ਸਾਲਾਂ ਦੀ ਸ਼ਾਨਦਾਰ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸ. ਹਰਜੀਤ ਸਿੰਘ ਗਰੇਵਾਲ ਅਤੇ ਵਿਭਾਗ ਵਿੱਚ 35 ਸਾਲ ਦੇ ਸੇਵਾਕਾਲ ਨਿਭਾਉਣ ਵਾਲੇ ਸ. ਹਰਦੀਪ ਸਿੰਘ ਦੀ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਪ੍ਰਬੰਧਕੀ ਸੂਝ-ਬੂਝ ਲਈ ਭਰਵੀਂ ਸ਼ਲਾਘਾ ਕੀਤੀ ਗਈ।

ਸ. ਗਰੇਵਾਲ ਅਤੇ ਸ. ਹਰਦੀਪ ਸਿੰਘ ਦੇ ਡੀਆਈਪੀਆਰ ਵਿੱਚ ਲੰਬੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਵਿਭਾਗ ਦੇ ਸਕੱਤਰ ਸ੍ਵੀ ਰਾਮਵੀਰ ਨੇ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਅਤੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕਾਰਜਕਾਲ ਲਈ ਵਿਭਾਗ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Written By
The Punjab Wire