ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਰਮਨ ਬਹਿਲ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਭਰਵਾਂ ਸਵਾਗਤ
ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕਿ ਲਿਆ ਆਸ਼ੀਰਵਾਦ
ਗੁਰਦਾਸਪੁਰ, 3 ਨਵੰਬਰ 2025 (ਦੀ ਪੰਜਾਬ ਵਾਇਰ )। ਅੱਜ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।
ਇਸ ਮੌਕੇ ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੇ ਘਰ ਨੇੜੇ ਨਗਰ ਕੀਰਤਨ ਪਹੁੰਚਣ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਭਾਰਤ ਵਿਕਾਸ ਪਰੀਸ਼ਦ ਗੁਰਦਾਸਪੁਰ ਦੇ ਨਾਲ ਮਿਲਕੇ ਨਗਰ ਕੀਰਤਨ ਵਿੱਚ ਸ਼ਾਮਲ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਵਲੋਂ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਭੇਂਟ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਰਮਨ ਬਹਿਲ ਨੇ ਕਿਹਾ ਕਿ ਹਰ ਸਾਲ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ‘ਕੇ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜਿਸ ਵਿੱਚ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਕਰਨ ਲਈ ਪਹੁੰਚਦੀਆਂ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਪੂਰੀ ਮਾਨਵਤਾ ਨੂੰ ਆਪਸੀ ਪਿਆਰ ਤੇ ਭਲਾਈ ਦਾ ਸੰਦੇਸ਼ ਦਿੰਦੀਆਂ ਹਨ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ‘ਤੇ ਚੱਲ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਗੁਰੂ ਜੀ ਨੇ ਦੁਨੀਆਂ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ, ਜੋ ਹਮੇਸ਼ਾ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ।