Close

Recent Posts

ਗੁਰਦਾਸਪੁਰ

ਤਰਨਤਾਰਨ ਜਿਮਨੀ ਚੋਣ ਵਿੱਚ ਲੋਕਾਂ ਨੇ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕੰਮਾਂ ‘ਤੇ ਲਾਈ ਮੋਹਰ-ਰਮਨ ਬਹਿਲ

ਤਰਨਤਾਰਨ ਜਿਮਨੀ ਚੋਣ ਵਿੱਚ ਲੋਕਾਂ ਨੇ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕੰਮਾਂ ‘ਤੇ ਲਾਈ ਮੋਹਰ-ਰਮਨ ਬਹਿਲ
  • PublishedNovember 14, 2025

ਗੁਰਦਾਸਪੁਰ, 14 ਨਵੰਬਰ  2025 (ਮੰਨਨ ਸੈਣੀ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ, ਦੀਨਾਨਗਰ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ  ਤਰਨਤਾਰਨ ਜਿਮਨੀ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ‘ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਨੇ ਸੂਬੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਭਲਾਈ ਨੀਤੀਆਂ ‘ਤੇ ਮੋਹਰ ਲਾਈ ਹੈ।

ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਦੇ ਹਿੱਤ ਵਿੱਚ ਲਏ ਫੈਸਲਿਆਂ ਅਤੇ ਵਿਕਾਸ ਕੰਮਾਂ ਉੱਤੇ ਮੋਹਰ ਲਗਾਈ ਹੈ।  ਉਨ੍ਹਾਂ ਕਿਹਾ ਸੂਬੇ ਵਿੱਚ ਮਹਿਜ ਸਾਢੇ ਤਿੰਨ ਸਾਲਾਂ ਦੇ ਕਾਰਜ ਵਿੱਚ ਲੋਕਾਂ ਦੀ ਆਸ ਤੇ ਪੂਰਾ ਉਤਰਦਿਆਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ ਗਏ, ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ  ਸਰਕਾਰੀ ਨੋਕਰੀਆਂ ਦਿੱਤੀਆਂ, ਹੜਾਂ ਕਾਰਨ ਪ੍ਰਭਾਵਿਤ ਫਸਲ ਦਾ ਤੁਰੰਤ ਮੁਆਵਜ਼ਾ ਦੇਣ ਸਮੇਤ ਵੱਖ ਵੱਖ ਇਤਿਹਾਸਕ ਫੈਸਲੇ ਲਏ ਗਏ ਹਨ।

ਉਨਾਂ ਤਰਨਤਾਰਨ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸੇ ਤਰ੍ਹਾਂ ਲੋਕ ਹਿੱਤਾਂ ਵਿੱਚ ਵਿਕਾਸ ਕਾਰਜ ਜਾਰੀ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।

Written By
The Punjab Wire