ਤਰਨਤਾਰਨ ਵਾਸੀਆਂ ਨੇ ਲੋਕਹਿੱਤ ਵਿੱਚ ਲਏ ਗਏ ਫੈਸਲਿਆਂ ਅਤੇ ਵਿਕਾਸ ਕੰਮਾਂ ‘ਤੇ ਮੋਹਰ ਲਾਈ ਮੋਹਰ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 14 ਨਵੰਬਰ 2025 (ਮੰਨਨ ਸੈਣੀ)— ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਤਰਨਤਾਰਨ ਜਿਮਨੀ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਤਰਨਤਾਰਨ ਵਾਸੀਆਂ ਨੇ ਸੂਬਾ ਵਾਸੀਆਂ ਦੇ ਲੋਕਹਿੱਤ ਵਿੱਚ ਲਏ ਗਏ ਫੈਸਲਿਆਂ ਅਤੇ ਵਿਕਾਸ ਕੰਮਾਂ ‘ਤੇ ਮੋਹਰ ਲਾਈ ਹੈ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ’ਤੇ ਤਰਨਤਾਰਨ ਵਾਸੀਆਂ ਨੇ ਜਿੱਤ ਦੀ ਮੋਹਰ ਲਗਾ ਦਿੱਤੀ ਹੈ ਅਤੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ ਹੋਈ ਹੈ।
ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ, ਅਧਿਆਪਕਾ ਦਾ ਵਿਦੇਸ਼ੀ ਟੂਰ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ ਸਰਕਾਰੀ ਨੋਕਰੀਆਂ ਦਿੱਤੀਆਂ, ਹੜਾਂ ਕਾਰਨ ਪ੍ਰਭਾਵਿਤ ਫਸਲ ਦਾ ਤੁਰੰਤ ਮੁਆਵਜ਼ਾ ਦੇਣ ਸਮੇਤ ਵੱਖ ਵੱਖ ਇਤਿਹਾਸਕ ਫੈਸਲੇ ਲਏ ਗਏ ਹਨ।
ਉਨਾਂ ਤਰਨਤਾਰਨ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਅਤੇ ਵਿਕਾਸ ਲਈ ਵਚਨਬੱਧ ਹੈ।