ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਬਾਲ ਦਿਵਸ ਦੀ ਦਿੱਤੀ ਮੁਬਾਰਕਬਾਦ- ਸਕੂਲਾਂ ਵਿੱਚ ਬੱਚਿਆਂ ਨੂੰ ਪੜਾਈ ਦਾ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ
ਬਟਾਲਾ,14 ਨਵੰਬਰ 2025 (ਮੰਨਨ ਸੈਣੀ)— ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਅੱਜ ਬਾਲ ਦਿਵਸ ਦੀ ਮੁਬਾਰਕਬਾਦ ਦਿੱਤੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਹਰ ਬੱਚਾ ਸਿੱਖਿਆ ਤੇ ਸੁਰੱਖਿਆ ਵਰਗੀਆਂ ਮੁਢਲੀਆਂ ਸਹੂਲਤਾਂ ਦਾ ਹੱਕਦਾਰ ਹੈ, ਜਿਸ ਨੂੰ ਯਕੀਨੀ ਬਣਾਉਣ ਲਈ ਅਸੀਂ ਦਿਨ ਰਾਤ ਕੰਮ ਕਰ ਰਹੇ ਹਾਂ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ‘ਸਿੱਖਿਆ ਕ੍ਰਾਂਤੀ‘ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਵੱਲ ਲਗਾਤਾਰ ਵੱਡਾ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ, ਇਸ ਪ੍ਰੋਗਰਾਮ ਦਾ ਉਦੇਸ਼ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਹੋਵੇ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਨਵੀਆਂ ਬਿਲਡਿੰਗਾਂ, ਆਧੁਨਿਕ ਕਮਰੇ, ਵੱਖ-ਵੱਖ ਤਰਾਂ ਦੀਆਂ ਵੈੱਬ, ਖੇਡ ਮੈਦਾਨ, ਚਾਰਦੀਵਾਰੀ ਆਦਿ ਸ਼ਾਮਲ ਹਨ, ਸੁਵਿਧਾਵਾਂ ਦਿੱਤੀਆਂ ਗਈਆਂ ਹਨ।