ਵਿਧਾਇਕ ਸ਼ੈਰੀ ਕਲਸੀ ਦੇ ਪੀ.ਏ ਬਲਜੀਤ ਸਿੰਘ ਨਿੱਕੂ ਦੀ ਅਗਵਾਈ ਵਿੱਚ ਮੋਟਰਸਾਈਕਲਾਂ ‘ਤੇ ਯੂਥ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਰੋਡ ਸ਼ੋਅ ਵਿੱਚ ਕੀਤੀ ਸ਼ਮੂਲੀਅਤ
ਬਟਾਲਾ, 14 ਨਵੰਬਰ 2025 (ਮੰਨਨ ਸੈਣੀ)– ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੇ ਪੀ.ਏ ਬਲਜੀਤ ਸਿੰਘ ਨਿੱਕੂ ਦੀ ਅਗਵਾਈ ਵਿੱਚ ਅੱਜ ਤਰਨਤਾਰਨ ਜਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਦੀ ਜਿੱਤ ਦੀ ਖੁਸ਼ੀ ਵਿੱਚ ਬਟਾਲਾ ਵਿੱਚ ਕੱਢੇ ਰੋਡ ਸ਼ੋਅ ਵਿੱਚ ਵਰਕਰਾਂ ਤੇ ਯੂਥ ਨੇ ਮੋਟਰਸਾਈਕਲਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਖੁਸ਼ੀ ਦੇ ਜਸ਼ਨ ਮਨਾਏ।
ਇਸ ਮੌਕੇ ਗੱਲ ਕਰਦਿਆਂ ਪੀ.ਏ ਬਲਜੀਤ ਸਿੰਘ ਨਿੱਕੂ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਹੁਕਮਾਂ ‘ਤੇ ਉਨ੍ਹਾਂ ਵਲੋਂ ਆਪਣੀ ਟੀਮ ਸਮੇਤ ਬਟਾਲਾ ਵਿੱਚ ਕੱਢੇ ਜੇਤੂ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਮੋਟਰਸਾਈਕਲਾਂ ਰਾਹੀਂ ਪਹੁੰਚੇ ਵਰਕਰਾਂ ਤੇ ਯੂਥ ਨਾਲ ਸ਼ਮੂਲੀਅਤ ਕੀਤੀ ਅਤੇ ਖੁਸ਼ੀ ਵਿੱਚ ਲੱਡੂ ਵੰਡੇ।
ਉਨ੍ਹਾਂ ਕਿਹਾ ਕਿ ਤਰਨਤਾਰਨ ਜਿਮਨੀ ਚੋਣ ਵਿੱਚ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਪਾਰਟੀ ਦੇ ਆਗੂਆਂ, ਵਰਕਰਾਂ ਤੇ ਵਲੰਟੀਅਰਾਂ ਨੇ ਪੂਰੀ ਮਿਹਨਤ ਨਾਲ ਕੰਮ ਕੀਤਾ, ਜਿਸ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੀ ਲੀਡ ਨਾਲ ਜੇਤੂ ਰਹੇ ਹਨ।