Close

Recent Posts

ਗੁਰਦਾਸਪੁਰ

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਕਾਦੀਆਂ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਕਾਦੀਆਂ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
  • PublishedNovember 16, 2025

ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਰੱਖਣ ਲਈ ਕੀਤੀ ਹਦਾਇਤ

ਗੁਰਦਾਸਪੁਰ, 16 ਨਵੰਬਰ 2025 (ਮੰਨਨ ਸੈਣੀ )- ਅੱਜ ਸਵੱਖਤੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਕਾਦੀਆਂ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਰੱਖਣ ਲਈ ਸਖ਼ਤ ਹਦਾਇਤ ਕੀਤੀ।ਉਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਾਫ਼-ਸਫਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇ ਅਤੇ ਕੂੜੇ ਦੇ ਢੇਰਾਂ ਨੂੰ ਨਾਲ ਦੀ ਨਾਲ ਚੁੱਕਣ ਨੂੰ ਯਕੀਨੀ ਬਣਾਇਆ ਜਾਵੇ।

ਉਨਾਂ ਕਿਹਾ ਕਿ ਸਫਾਈ ਵਿਵਸਥਾ ਵਿੱਚ ਕਿਸੇ ਕਿਸਮ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਵਰਤਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਸਾਲ ਅਹਿਮਦੀਆਂ ਮੁਸਲਿਮ ਕਮਿਊਨਿਟੀ ਕਾਦੀਆਂ ਵਲੋਂ ਸਲਾਨਾ ਜਲਸਾ ਕਰਵਾਇਆ ਜਾਂਦਾ ਹੈ, ਜਿਸ ਵਿਚ ਵੱਡੀ ਗਿਣਤੀ ਵਿੱਚ ਲੋਕ ਸ਼ਿਰਕਤ ਕਰਦੇ ਹਨ। ਇਸ ਲਈ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨ੍ਹਾਂ ਨਾਲ ਹੀ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਲੱਗ-ਅਲੱਗ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਕੇ ਸਫਾਈ ਸੇਵਕਾਂ ਨੂੰ ਦਿੱਤਾ ਜਾਵੇ। ਦੁਕਾਨਦਾਰ ਆਪਣੀਆਂ ਦੁਕਾਨਾਂ ਵਿੱਚ ਡਸਟਬੀਨ ਰੱਖਣ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਸ਼ਹਿਰ ਵਾਸੀ ਨੂੰ ਸਫ਼ਾਈ ਆਦਿ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਨਗਰ ਕੌਂਸਲ ਦਫਤਰ ਵਿਖੇ ਸੰਪਰਕ ਕਰਨ।

Written By
The Punjab Wire