Close

Recent Posts

ਗੁਰਦਾਸਪੁਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ 20 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ 20 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ
  • PublishedNovember 19, 2025

ਨਗਰ ਕੀਰਤਨ ਵਾਲੇ ਰੂਟ ਉੱਤੇ ਸਾਰੇ ਅੰਗਰੇਜੀ ਅਤੇ ਦੇਸ਼ੀ ਸਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਖੋਲਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 19 ਨਵੰਬਰ 2025 (ਮੰਨਨ ਸੈਣੀ)—ਸਪੈਸ਼ਲ ਸਕੱਤਰ, ਟੂਰਿਜਮ ਐਂਡ ਕਲਚਰੱਲ ਅਫੇਅਰਜ ਵਿਭਾਗ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਲਿਖਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮਿਤੀ 20.11.2025 ਤੋਂ ਮਿਤੀ 22.11.2025 ਤੱਕ ਕੱਢੇ ਜਾਣੇ ਹਨ ਅਤੇ ਨਗਰ ਕੀਰਤਨ ਵਾਲੇ ਰੂਟਾਂ ਉੱਤੇ ਸਥਿਤ ਮੀਟ ਅਤੇ ਸਰਾਬ ਦੀ ਦੁਕਾਨਾ ਨੂੰ ਬੰਦ ਕਰਨ ਲਈ ਸਬੰਧਤ ਅਥਾਰਟੀਜ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮਿਤੀ 20.11.2025 ਨੂੰ ਗੁਰਦੁਆਰਾ ਸੰਗਤਸਰ, ਪਿੰਡ ਹਰਦੋਬਥਵਾਲਾ, ਜਿਲ੍ਹਾ ਗੁਰਦਾਸਪੁਰ ਤੋਂ ਆਰੰਭ ਹੋਣਾ ਹੈ, ਜੋ ਗੁਰਦਾਸਪੁਰ ਸ਼ਹਿਰ ਵਿੱਚੋਂ ਲੰਘਦਾ ਹੋਇਆ ਬਟਾਲਾ ਅਤੇ ਬਟਾਲਾ ਤੋਂ ਜਲੰਧਰ ਰੋਡ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ ਹੈ।

ਇਸ ਲਈ,ਅਦਿੱਤਿਆ ਉੱਪਲ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਪੰਜਾਬ ਲੀਕਰ ਲਾਇਸੈਂਸ ਦੇ ਰੂਲ 37(9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 20.11.2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਅਤੇ ਨਗਰ ਕੀਰਤਨ ਵਾਲੇ ਰੂਟ ਉੱਤੇ ਸਾਰੇ ਅੰਗਰੇਜੀ ਅਤੇ ਦੇਸ਼ੀ ਸਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਖੋਲਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਮਨਾਹੀ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜਤ ਹੈ, ‘ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।  ਇਹ ਹੁਕਮ ਮਿਤੀ 19.11.2025 ਨੂੰ ਜਾਰੀ ਕੀਤਾ ਗਿਆ ਹੈ।

Written By
The Punjab Wire