Close

Recent Posts

ਪੰਜਾਬ

ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਪੈਸੇ ਸਿੱਧੇ ਕਿਸਾਨਾਂ ਦੇ ਖ਼ਾਤੇ ਵਿਚ ਪਾਏ ਜਾਣ: ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿਚ ਕੇਂਦਰ ਨੂੰ ਕੀਤੀ ਅਪੀਲ

ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਪੈਸੇ ਸਿੱਧੇ ਕਿਸਾਨਾਂ ਦੇ ਖ਼ਾਤੇ ਵਿਚ ਪਾਏ ਜਾਣ: ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿਚ ਕੇਂਦਰ ਨੂੰ ਕੀਤੀ ਅਪੀਲ
  • PublishedDecember 3, 2025

ਨਵੀਂ ਦਿੱਲੀ, 3 ਦਸੰਬਰ 2025 (ਦੀ ਪੰਜਾਬ ਵਾਇਰ)– ਸ਼੍ਰੋਮਣੀ ਅਕਾਲੀ ਦਲ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਪੈਸੇ ਸਿੱਧੇ ਕਿਸਾਨਾਂ ਦੇ ਖ਼ਾਤੇ ਵਿਚ ਪਾਵੇ ਤਾਂ ਜੋ ਕਿਸਾਨ ਹੜ੍ਹਾਂ ਦੇ ਰਾਹਤ ਦੇ ਮਾਮਲੇ ਵਿਚ ਕੇਂਦਰ ਤੇ ਸੂਬਾ ਸਰਕਾਰ ਦੇ ਦਾਅਵਿਆਂ ਵਿਚ ਨਾ ਉਲਝੇ
ਇਸ ਮਾਮਲੇ ’ਤੇ ਸੰਸਦ ਵਿਚ ਬੋਲਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਕਿਸਾਨ ਉਹਨਾਂ ਦੀ ਕਿਸੇ ਗਲਤੀ ਤੋਂ ਬਗੈਰ ਮੁਸ਼ਕਿਲਾਂ ਝੱਲ ਰਹੇ ਹਨ। ਉਹਨਾਂ ਕਿਹਾ ਕਿ ਸਿਕਾਨ ਹਾਲੇ ਵੀ ਹੜ੍ਹਾਂ ਦੇ ਤਿੰਨ ਮਹੀਨੇ ਮਗਰੋਂ ਫਸਲੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ ਜਿਸ ਦੌਰਾਨ ਪੰਜ ਲੱਖ ਏਕੜ ਵਿਚ ਫਸਲਾਂ ਦਾ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਹਾਲੇ ਵੀ ਵੱਡਾ ਇਲਾਕਾ ਰੇਤੇ ਦੀ ਮਾਰ ਹੇਠ ਹੈ ਜਿਥੇ ਕਿਸਾਨ ਕਣਕ ਦੀ ਫਸਲ ਬੀਜਣ ਤੋਂ ਅਸਮਰਥ ਹਨ।
ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਹੜ੍ਹਾਂ ਕਾਰਨ ਹੋਇਆ ਨੁਕਸਾਨ ਮਨੁੱਖ ਵੱਲੋਂ ਸਹੇੜੀ ਤ੍ਰਾਸਦੀ ਦੇ ਨਾਲ-ਨਾਲ ਕੁਦਰਤੀ ਤ੍ਰਾਸਦੀ ਵੀ ਹੈ ਜਿਸ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਜ਼ਿੰਮੇਵਾਰ ਹੈ ਜੋ ਰਣਜੀਤ ਸਾਗਰ ਡੈਮ ਤੋਂ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕਰਨ ਵਿਚ ਨਾਕਾਮ ਰਹੀ ਹੈ ਤੇ ਇਹ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਦੇ ਮਾਮਲੇ ਵਿਚ ਰਾਜ ਸਰਕਾਰ ਤੇ ਕੇਂਦਰ ਸਰਦਾਰ ਦੇ ਦਾਅਵਿਆਂ ਵਿਚ ਉਲਝੀ ਵੀ ਨਜ਼ਰ ਆਈ ਹੈ। ਉਹਨਾਂ ਕਿਹਾ ਕਿ ਫਸਲੀ ਨੁਕਸਾਨ ਤੋਂ ਇਲਾਵਾ ਹੜ੍ਹਾਂ ਦੇ ਕਾਰਨ ਕੰਡਿਆਲੀ ਤਾਰ ਤੋਂ ਪਾਰ ਵੀ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ।
ਸਰਦਾਰਨੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਦੇ ਕੁਦਰਤੀ ਆਫਤ ਫੰਡ ਦੇ 12500 ਕਰੋੜ ਰੁਪਏ ਰਾਜ ਸਰਕਾਰ ਕੋਲ ਪਏ ਹਨ ਪਰ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਸਨੂੰ ਇਸ ਸਾਲ ਦੌਰਾਨ ਸਿਰਫ 1500 ਕਰੋੜ ਰੁਪਏ ਹੀ ਪ੍ਰਾਪਤ ਹੋਏ ਹਨ। ਉਹਨਾਂ ਕਿਹਾ ਕਿ ਦੋਵਾਂ ਸਰਕਾਰਾਂ ਵਿਚਾਲੇ ਇਹ ਟਕਰਾਅ ਜਾਰੀ ਹੈ ਪਰ ਇਸ ਮਾਮਲੇ ਵਿਚ ਕਿਸਾਨਾਂ ਨੂੰ ਮਾਰ ਨਹੀਂ ਪੈਣੀ ਚਾਹੀਦੀ ਅਤੇ ਕੇਂਦਰ ਸਰਕਾਰ ਨੂੰ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਖ਼ਾਤੇ ਵਿਚ ਪਾਉਣਾ ਚਾਹੀਦਾ ਹੈ।

Written By
The Punjab Wire