ਪੰਜਾਬ ਮੁੱਖ ਖ਼ਬਰ ਰਾਜਨੀਤੀ

ਵੱਡੀ ਖ਼ਬਰ: ਨਵਜੋਤ ਕੌਰ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ

ਵੱਡੀ ਖ਼ਬਰ: ਨਵਜੋਤ ਕੌਰ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ
  • PublishedDecember 8, 2025

ਚੰਡੀਗੜ੍ਹ, 8 ਦਿਸੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਵੱਲੋਂ ਜਾਰੀ ਕੀਤੇ ਗਏ ਇੱਕ ‘ਆਫਿਸ ਆਰਡਰ’ ਰਾਹੀਂ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਆਦੇਸ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਰਾਜਾ ਵੜਿੰਗ ਦੇ ਅਧਿਕਾਰਤ X (ਪਹਿਲਾਂ ਟਵਿੱਟਰ) ਅਕਾਊਂਟ ਤੋਂ ਇੱਕ ਪੋਸਟ ਰਾਹੀਂ ਦਿੱਤੀ ਗਈ, ਜਿਸ ਵਿੱਚ ਆਫਿਸ ਆਰਡਰ ਦੀ ਕਾਪੀ ਵੀ ਸਾਂਝੀ ਕੀਤੀ ਗਈ ਹੈ।

Written By
The Punjab Wire