ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਰਿਹਰਸਲਾਂ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਸਖ਼ਤ ਤਾੜਨਾ
ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਲਿਖਿਆ ਜਾਵੇਗਾ- ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਪ੍ਰੀਤ ਸਿੰਘ ਗਿੱਲ
ਗੁਰਦਾਸਪੁਰ,11 ਦਸੰਬਰ ( ) 14 ਦਸੰਬਰ ਨੂੰ ਹੋ ਰਹੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਚੋਣ ਰਿਹਰਸਲਾਂ ਵਿੱਚ ਗੈਰ ਹਾਜਰ ਰਹਿਣ ਵਾਲੇ ਕਰਮਚਾਰੀਆਂ/ਅਧਿਕਾਰੀਆਂ ਨੂੰ ਸਖਤ ਤਾੜਨਾ ਦਿੱਤੀ ਗਈ ਹੈ।
ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ, ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਦਾ ਗੰਭੀਰ ਨੋਟਿਸ ਲੈਂਦਿਆਂ ਸਖਤ ਤਾੜਨਾ ਕੀਤੀ ਹੈ ਕਿ ਚੋਣ ਡਿਊਟੀ ‘ਤੇ ਗੈਰਹਾਜ਼ਰ ਰਹਿਣ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਐਫ. ਆਈ. ਆਰ. ਦਰਜ ਕਰਨ ਲਈ ਲਿਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਗੈਰ ਹਾਜਰ ਰਹਿਣ ਵਾਲਿਆਂ ਦੀ ਤਨਖਾਹ ਰੋਕਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਲਈ ਨਿਯੁਕਤ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ, ਚੋਣ ਰਿਹਰਸਲ ਦੌਰਾਨ ਹਾਜ਼ਰ ਰਹਿਣ ਨੂੰ ਸੁਨਿਸ਼ਚਿਤ ਕਰਨ ਅਤੇ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।