Close

Recent Posts

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ
  • PublishedDecember 15, 2025

ਚੰਡੀਗੜ੍ਹ, 15 ਦਸੰਬਰ 2025 (ਦੀ ਪੰਜਾਬ ਵਾਇਰ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 12 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 17 ਮੁਲਜ਼ਮਾਂ ਵਿਰੁੱਧ 8 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 11 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਤਿੰਨ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਤਿੰਨ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 67,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Written By
The Punjab Wire