ਪੰਜਾਬ

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ
  • PublishedJanuary 12, 2026

ਸਿੱਖਿਆ ਮੰਤਰੀ ਵੱਲੋਂ ਪੱਕੇ ਕੀਤੇ ਮੁਲਾਜ਼ਮਾਂ ਨੂੰ ਤਹਿ-ਦਿਲੋਂ ਵਧਾਈ

ਚੰਡੀਗੜ੍ਹ, 12 ਜਨਵਰੀ 2026 (ਦੀ ਪੰਜਾਬ ਵਾਇਰ))— ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸੁਹਿਰਦ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਇੱਕ ਮਿਸਾਲੀ ਕਦਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿੱਚ ਠੇਕੇ ‘ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦਿਆਂ ਉਨ੍ਹਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪਾਲਿਸੀ ਫਾਰ ਵੈੱਲਫੇਅਰ ਆਫ ਐਡਹਾਕ, ਕੰਟਰੈਕਚੂਅਲ, ਡੇਲੀ ਵੇਜਜ਼, ਵਰਕ-ਚਾਰਚਡ ਐਂਡ ਟੈਂਪਰੇਰੀ ਇੰਪਲਾਇਜ਼” ਤਹਿਤ 16 ਪੈਕਰ, 2 ਕੁੱਕ, 2 ਵੇਟਰ ਅਤੇ ਇੱਕ ਡਰਾਈਵਰ ਨੂੰ ਪੱਕੇ ਕਰਕੇ ਸਰਕਾਰੀ ਸੇਵਾਵਾਂ ਵਿੱਚ ਲਿਆਂਦਾ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਟੀਫਿਕੇਟ ਇਨ੍ਹਾਂ ਕਰਮਚਾਰੀਆਂ ਨੂੰ ਮਾਣ, ਸੁਰੱਖਿਅਤ ਨੌਕਰੀ ਅਤੇ ਸਮਾਜਿਕ ਪੱਧਰ ਉੱਤੇ ਹੋਰ ਮਜ਼ਬੂਤ ਕਰਨ ਬਾਰੇ ਹੈ, ਜਿਹੜੇ ਸਾਡੀ ਪ੍ਰਣਾਲੀ ਦਾ ਅਹਿਮ ਹਿੱਸਾ ਰਹੇ ਹਨ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਸਾਡੇ ਚੋਣ ਵਾਅਦੇ ਦੀ ਵਚਨਬੱਧਤਾ ਨੂੰ ਪੂਰਾ ਕਰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਯੋਗ ਕਰਮਚਾਰੀ ਪੱਕੀ ਨੌਕਰੀ ਦੇ ਲਾਭ ਤੋਂ ਵਾਂਝਾ ਨਾ ਰਹੇ। ਉਹਨਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਦਿੱਤੀਆਂ ਅਣਥੱਕ ਸੇਵਾਵਾਂ ਸਦਕਾ ਇਹ ਰੈਗੂਲਰ ਹੋਣ ਦਾ ਲਾਭ ਲੈਣ ਦੇ ਹੱਕਦਾਰ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਕਦਮ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਵਿਕਾਸ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੇ ਵਾਅਦੇ ਦੇ ਮੁੱਖ ਸਿਧਾਂਤ ਦੀ ਨੁਮਾਇੰਦਗੀ ਕਰਦਾ ਹੈ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਭਰਪੂਰ ਰਾਹਤ ਪ੍ਰਦਾਨ ਕਰਦੀ ਹੈ ਅਤੇ ਉਹਨਾਂ ਨੂੰ ਬੋਰਡ ਵੱਲੋਂ ਦਿੱਤੇ ਦਾ ਰਹੇ ਸੇਵਾ ਲਾਭਾਂ ਤੱਕ ਪਹੁੰਚ ਪ੍ਰਦਾਨ ਕਰਦੀ ਹੈ। ਇਹ ਚਿਰਕੋਣੀ ਮੰਗ ਨੂੰ ਹੱਲ ਕਰਨ ਅਤੇ ਅਨਿਯਮਿਤ ਸੇਵਾਵਾਂ ਦੇ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਸੂਬਾ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦੀ ਹੈ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire