ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਜਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਵਿੱਚ ਨੈਸ਼ਨਲ ਪ੍ਰੋਗਰਾਮਾਂ ਦਾ ਰੀਵਿੳ
ਡਿਪਟੀ ਕਮਿਸ਼ਨਰ ਵਲੋਂ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ
ਨਰਸਿੰਗ ਕਾਲਜ ਸੇਖਵਾਂ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਉਸਾਰੇ ਗਏ ਹੋਸਟਲ ਨੂੰ ਹੋਰ ਬਿਹਤਰ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ
ਗੁਰਦਾਸਪੁਰ, 14 ਜਨਵਰੀ 2026 (ਮੰਨਨ ਸੈਣੀ)– ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸਿਹਤ ਵਿਭਾਗ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਕਿਹਾ ਕਿ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਸਮੂਹ ਸਿਹਤ ਸੰਸਥਾਵਾਂ ਵਿੱਚ ਹੀਟਰ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਜਾਣ। ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਦਾਖਿਲ ਮਰੀਜ਼ਾਂ ਦਾ ਪੂਰਾ ਧਿਆਨ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਵਿਕਾਸ ਪ੍ਰੋਜੈਕਟਾਂ ਦਾ ਰਿਵੀਊ ਕਰਦਿਆਂ ਕਿਹਾ ਕਿ ਜ਼ਿਲੇ ਵਿੱਚ 9 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ। ਇੰਨਾ ਦਾ ਨਿਰਮਾਣ ਪੂਰਾ ਕਰਕੇ ਜਲਦ ਜਨਤਾ ਨੂੰ ਸਮਰਪਤ ਕੀਤੇ ਜਾਣਗੇ। ਜ਼ਿਲਾ ਹਸਪਤਾਲ਼ ਗੁਰਦਾਸਪੁਰ ਵਿਖੇ ਐਮ.ਸੀ.ਐਚ ਵਿੰਗ, ਡੀ ਈ ਆਈ ਸੀ, ਆਈ.ਆਈ.ਪੀ.ਐਚ ਲੈਬ, ਕ੍ਰਿਟੀਕਲ ਕੇਅਰ ਯੂਨਿਟ ਦਾ ਕੰਮ ਪੂਰਾ ਹੋ ਚੁੱਕਾ ਹੈ, ਜਿਨ੍ਹਾਂ ਦਾ ਜਲਦ ਉਦਘਾਟਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ 3 ਅਰਬਨ ਪੀ.ਐਚ.ਸੀ ਅਤੇ 4 ਰੂਰਲ ਸਬ ਸੈਂਟਰ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਡੇਰਾ ਬਾਬਾ ਨਾਨਕ ਵਿੱਚ ਲੈਬਾਰਟਰੀ, ਟਰਾਮਾ ਵਾਰਡ, ਕਲਾਨੌਰ ਵਿਖੇ ਟਰਾਮਾ ਵਾਰਡ ਦਾ ਕੰਮ ਵੀ ਪੂਰਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਨਰਸਿੰਗ ਕਾਲਜ ਸੇਖਵਾਂ ਦਾ ਰਿਵੀਊ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਨਰਸਿੰਗ ਕਾਲਜ ਵਿੱਚ ਉਸਾਰੇ ਗਏ ਹੋਸਟਲ ਨੂੰ ਹੋਰ ਬਿਹਤਰ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਨਰਸਿੰਗ ਕਾਲਜ ਸੇਖਵਾਂ ਵਿਖੇ ਪੜ੍ਹਾਈ ਕਰਨ ਲਈ ਲੋੜਵੰਦ ਵਿਦਿਆਰਥੀਆਂ, ਜੋ ਹੋਸਟਲ ਵਿੱਚ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਮਦਦ ਮੁਹੱਈਆ ਕਰਵਾਈ ਜਾਵੇਗੀ, ਇਸ ਸਬੰਧੀ ਲੋੜਵੰਦ ਵਿਦਿਆਰਥੀ ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ ।
ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਟੀ.ਬੀ ਮੁਕਤ ਮੁਹਿੰਮ ਦੌਰਾਨ ਸਕਰੀਨਿੰਗ ਵਧਾਈ ਜਾ ਰਹੀ ਹੈ। ਗਰਭਵਤੀ ਮਾਵਾਂ ਦਾ ਮਹੀਨਾਵਾਰ ਚੈਕਅਪ ਯਕੀਨੀ ਬਣਾਇਆ ਗਿਆ ਹੈ।
ਇਸ ਮੌਕੇ ਡੀ.ਐਮ.ਸੀ ਡਾ. ਰਵਿੰਦਰ ਸਿੰਘ , ਜਿਲਾ ਪਰਿਵਾਰ ਭਾਲਾਈ ਅਫਸਰ ਡਾਕਟਰ ਤੇਜਿੰਦਰ ਕੌਰ, ਜਿਲਾ ਟੀਕਾਕਰਨ ਅਫਸਰ ਡਾ. ਭਾਵਨਾ ਸ਼ਰਮਾ, ਜਿਲਾ ਸਿਹਤ ਅਫਸਰ ਡਾ. ਅੰਕੁਰ, ਡਾਕਟਰ ਗੁਰਪ੍ਰੀਤ ਕੌਰ , ਡਾਕਟਰ ਮਮਤਾ, ਡਾਕਟਰ ਵੰਦਨਾ, ਸੀਨੀਅਰ ਮੈਡੀਕਲ ਅਫਸਰ ਡਾਕਟਰ ਅਮਰਦੀਪ ਸਿੰਘ ਬੈੰਸ, ਡਾਕਟਰ ਲਖਵਿੰਦਰ ਸਿੰਘ,ਡਾ. ਸੰਦੀਪ ਸਿੰਘ , ਡਾ. ਲਲਿਤ ਮੋਹਨ, ਡਾ. ਮਨਿਦਰਜੀਤ ਸਿੰਘ , ਡਾ. ਅਨੀਤਾ ਆਦਿ ਹਾਜਰ ਸਨ।