Close

Recent Posts

ਪੰਜਾਬ

ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ
  • PublishedJanuary 26, 2026

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ 2026 (ਦੀ ਪੰਜਾਬ ਵਾਇਰ)– ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ  ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ।

ਸੋਸ਼ਲ ਮੀਡੀਆ ਐਪ ‘ਐਕਸ’ ‘ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ ‘ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਅਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਪਰੇਡ ਵਿਖੇ ਪ੍ਰਦਰਸ਼ਿਤ ਕੀਤੀ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਰਮ ਦੀ ਰਾਖੀ ਅਤੇ ਨਿਆਂ ਦਾ ਇੱਕ ਸਥਾਈ ਪ੍ਰਮਾਣ ਹੈ ਅਤੇ ਸਾਨੂੰ ਅਨਿਆਂ ਅਤੇ ਜ਼ੁਲਮ ਵਿਰੁੱਧ ਦ੍ਰਿੜਤਾ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਗੁਰੂ ਸਾਹਿਬ ਜੀ ਦੇ ਮਹਾਨ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵਚਨਬੱਧ ਹੈ।

Written By
The Punjab Wire