Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ
  • PublishedFebruary 8, 2026

ਏ.ਏ.ਸੀ. ਨੇ ਪੰਜਾਬ ਵਿੱਚ ਮੁਫ਼ਤ ਦਵਾਈਆਂ, ਟੈਸਟਾਂ ਅਤੇ ਮਰੀਜ਼ਾਂ ਦੇ ਭਰੋਸੇ ਰਾਹੀਂ ਜਨਤਕ ਸਿਹਤ ਸੰਭਾਲ ਦੀ ਬਦਲੀ ਨੁਹਾਰ

 ਆਮ ਆਦਮੀ ਕਲੀਨਿਕਾਂ ਦੇ ਇਲਾਜ ਤੋਂ 96% ਮਰੀਜ਼ ਸੰਤੁਸ਼ਟ, ਭਗਵੰਤ ਮਾਨ ਸਰਕਾਰ ਨੇ ਲਿਆਂਦੀ ਪੰਜਾਬ ਵਿੱਚ ਸਿਹਤ ਸੰਭਾਲ ਕ੍ਰਾਂਤੀ

ਪਹੁੰਚ ਤੋਂ ਮਾਣ ਤੱਕ, ਭਗਵੰਤ ਮਾਨ ਸਰਕਾਰ ਦੇ ਏਏਸੀ ਰਾਹੀਂ ਸਿਹਤ ਸੰਭਾਲ ਵਿੱਚ ਸਾਥਪਿਤ ਕੀਤਾ ਨਵਾਂ ਮੀਲਪੱਥਰ

ਚੰਡੀਗੜ੍ਹ, 8 ਫਰਵਰੀ 2026 (ਦੀ ਪੰਜਾਬ ਵਾਇਰ)– ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ  ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ  ਇਸਦਾ ਪ੍ਰਤੱਖ ਪ੍ਰਮਾਣ ਪੇਸ਼ ਕਰਦਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ  ਵੱਲੋਂ ਪੰਜਾਬ ਦੇ ਸਿਹਤ ਸੰਭਾਲ ਢਾਚੇ ਵਿਚ  ਮਿਸਾਲੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ I

 ਸੂਬੇ ਭਰ ਦੇ 18,256 ਮਰੀਜ਼ਾਂ ਨਾਲ ਕੀਤੀ ਗੱਲਬਾਤ ਦੇ ਆਧਾਰ ਤੇ, ਤਿਆਰ ਕੀਤੇ ਮਰੀਜ਼ ਫੀਡਬੈਕ ਸਟੇਟ ਰਿਪੋਰਟ ਕਾਰਡ  ਅਨੁਸਾਰ, 96 ਫੀਸਦ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੇ ਜਾਣ ਵਾਲੇ ਇਲਾਜ ਤੇ ਸੰਤੁਸ਼ਟੀ ਪ੍ਰਗਟਾਈ। ਰਿਪੋਰਟ ਇਹ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ  ਹੁਣ ਪੂਰੀ ਤਰਾਂ ਬਦਲ ਚੁੱਕੀ ਹੈI ਹੁਣ ਇਹ ਪ੍ਰਣਾਲੀ ਊਣਤਾਈਆਂ ਅਤੇ ਅਣਗਹਿਲੀਆਂ ਦੀ ਥਾਂ  ਭਰੋਸੇਯੋਗਤਾ, ਮਿਆਰੀ ਅਤੇ  ਭਰੋਸੇ ਵਿਚ ਤਬਦੀਲ ਹੋ ਗਈ ਹੈ  ਅਤੇ ਨਾਗਰਿਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਰਹੀ ਹੈ।

ਜਾਣਕਾਰੀ ਮੁਤਾਬਿਕ ਹੁਣ ਸਾਰੇ ਮਰੀਜ਼ਾਂ ਨੂੰ ਆਮ ਆਦਮੀ ਕਲੀਨਿਕਾਂ ਤੇ ਦਵਾਈਆਂ ਪੂਰੀ ਤਰ੍ਹਾਂ ਮੁਫਤ ਮਿਲ ਰਹੀਆਂ ਹਨ, 92 ਫੀਸਦੀ ਲੋਕਾਂ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਇਥੋਂ ਆਸਾਨੀ ਨਾਲ ਮਿਲ ਰਹੀਆਂ ਹਨ।  94 ਫੀਸਦ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਦੇ ਨਿਰਧਾਰਤ ਜਾਂਚ ਟੈਸਟ ਕਲੀਨਿਕਾਂ ਤੇ ਹੀ ਗਏ , ਉਹ ਵੀ ਪੂਰੀ ਤਰ੍ਹਾਂ ਮੁਫਤ। ਇਹ ਭਗਵੰਤ ਮਾਨ ਸਰਕਾਰ ਦੀ  ਬੁਨਿਆਦੀ ਨੀਤੀਗਤ ਤਬਦੀਲੀ ਦਾ ਸਪਸ਼ਟ ਸਬੂਤ ਹੈ, ਜਿੱਥੇ ਸਿਹਤ ਸੰਭਾਲ ਨੂੰ ਇੱਕ ਅਧਿਕਾਰ ਮੰਨਿਆ ਜਾਂਦਾ ਹੈ ਨਾ ਕਿ ਨਿੱਜੀ ਹਸਪਤਾਲਾਂ  ਦਾ ਖਰਚਾ ਝੱਲ ਸਕਦੇ ਅਮੀਰ ਲੋਕਾਂ ਲਈ ਕੋਈ ਰਾਖਵੀਂ ਸਹੂਲਤ।

 ਰਿਪੋਰਟ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਦੇ ਮਾਣ ਅਤੇ ਮਰੀਜ਼ ਦੇ ਸੁਚੱਜੇ ਅਨੁਭਵਾਂ ਲਈ ਤੇ ਦਿੱਤੇ ਗਏ ਵਿਸ਼ੇਸ਼ ਧਿਆਨ ਨੂੰ ਵੀ ਉਜਾਗਰ ਕਰਦੀ ਹੈ।  99 ਪ੍ਰਤੀਸ਼ਤ ਮਰੀਜ਼ਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਬਹੁਤ ਸਾਫ਼-ਸੁਥਰੇ ਹਨ, 99 ਪ੍ਰਤੀਸ਼ਤ ਨੇ ਲੋੜੀਂਦੀ ਬੈਠਣ ਵਾਲ਼ੀ ਥਾਂ ਦੀ ਉਪਲਬਧਤਾ ਦੀ ਪੁਸ਼ਟੀ ਕੀਤੀ, 97 ਪ੍ਰਤੀਸ਼ਤ ਨੇ ਪੀਣ ਵਾਲਾ ਸਾਫ ਪਾਣੀ ਉਪਲੱਬਧ ਹੋਣ ਬਾਰੇ ਰਿਪੋਰਟ ਕੀਤੀ ਅਤੇ 95 ਪ੍ਰਤੀਸ਼ਤ ਨੇ ਕਿਹਾ ਕਿ ਪਖਾਨੇ ਸਾਫ਼- ਸੁਥਰੇ ਸਨ। ਇਹ  ਦਰਸਾਉਂਦਾ ਹੈ ਕਿ ਮੌਜੂਦਾ ਸਰਕਾਰ ਲਈ ਸਿਹਤ ਸੰਭਾਲ ਪ੍ਰਦਾਨ ਕਰਨਾ ਸਿਰਫ਼ ਇਲਾਜ ਤੱਕ ਸੀਮਤ ਨਹੀਂ ਸਗੋਂ ਇਹ ਮਨੁੱਖੀ, ਸਤਿਕਾਰਯੋਗ ਜਨਤਕ ਸੰਸਥਾਵਾਂ ਬਣਾਉਣ ਤੇ ਸੁਹਿਰਦ ਉਪਰਾਲਾ ਹੈ।

ਜ਼ਿਲ੍ਹਾ-ਵਾਰ ਅੰਕੜੇ ਇਸ ਤਬਦੀਲੀ ਦੀ ਇਕਸਾਰਤਾ ਅਤੇ ਪੈਮਾਨੇ ਨੂੰ ਹੋਰ ਵੀ ਸਪਸ਼ੱਟ ਕਰਦੇ ਹਨ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਬਠਿੰਡਾ, ਹੁਸ਼ਿਆਰਪੁਰ ਅਤੇ ਤਰਨਤਾਰਨ ਸਮੇਤ ਜ਼ਿਲ੍ਹਿਆਂ ਵਿੱਚ ਉੱਚ ਸੰਤੁਸ਼ਟੀ ਪੱਧਰ ਲਗਾਤਾਰ ਰਿਪੋਰਟ ਕੀਤੇ ਗਏ ਹਨ। ਪਾਰਟੀ ਨੇ ਕਿਹਾ ਕਿ ਇਹ ਨਿਰੰਤਰਤਾ ਮਜ਼ਬੂਤ ਸ਼ਾਸਨ, ਨਿਯਮਿਤ ਨਿਗਰਾਨੀ ਅਤੇ ਪੰਜਾਬ ਦੇ ਹਰ ਹਿੱਸੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ  ਰਾਜਨੀਤਿਕ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੇਸ਼ ਦੇ ਬਾਕੀ ਹਿੱਸਿਆਂ ਲਈ ਇੱਕ ਮਾਡਲ ਅਤੇ ਮਿਸਾਲ ਹੈ।  ਅਜਿਹੇ ਸਮੇਂ ਜਦੋਂ ਵਧਦੀਆਂ ਡਾਕਟਰੀ ਲਾਗਤਾਂ ਪਰਿਵਾਰਾਂ ਨੂੰ ਕਰਜ਼ੇ ਹੇਠ ਦਬਾ ਰਹੀਆਂ ਹਨ, ਪੰਜਾਬ ਨੇ ਦਿਖਾਇਆ ਹੈ ਕਿ ਉੱਚ-ਗੁਣਵੱਤਾ ਵਾਲੀ, ਮੁਫਤ ਪ੍ਰਾਇਮਰੀ ਸਿਹਤ ਸੰਭਾਲ ਰਾਜਨੀਤਿਕ ਇੱਛਾ ਸ਼ਕਤੀ, ਪਾਰਦਰਸ਼ੀ ਸ਼ਾਸਨ ਅਤੇ ਮਰੀਜ਼-ਪਹਿਲਾਂ ਯੋਜਨਾਬੰਦੀ ਦੁਆਰਾ ਵੱਡੇ ਪੱਧਰ ਤੇ ਪ੍ਰਦਾਨ ਕੀਤੀ ਜਾ ਸਕਦੀ ਹੈ।

 ਏ.ਏ.ਸੀ. ਦੀ ਪਹਿਲਕਦਮੀ ਨੇ ਨਾ ਸਿਰਫ਼ ਆਮ ਪਰਿਵਾਰਾਂ ਤੇ ਵਿੱਤੀ ਬੋਝ ਘਟਾਇਆ ਹੈ, ਸਗੋਂ ਆਂਢ-ਗੁਆਂਢ ਪੱਧਰ ਤੇ ਸਿਹਤ ਸੰਭਾਲ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਕੇ ਸੈਕੰਡਰੀ ਅਤੇ ਟ੍ਰਸ਼ਰੀ ਪੱਧਰ ਦੇ ਹਸਪਤਾਲਾਂ ਦੀ ਭੀੜ ਨੂੰ ਵੀ ਸੀਮਤ ਕੀਤਾ ਹੈ। ਇਹ ਆਪਵੱਲੋਂ ਕੀਤੇ ਵਾਅਦੇ ਅਤੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੁਆਰਾ ਚਲਾਏ ਜਾ ਰਹੇ ਸਿਹਤ ਸੰਭਾਲ ਇਨਕਲਾਬ ਦਾ ਪ੍ਰਤੱਖ ਪ੍ਰਭਾਵ ਹੈ।

ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਕਿਹਾ ਕਿ ਉਹ ਪੰਜਾਬ ਭਰ ਵਿੱਚ ਏਏਸੀ ਦਾ ਵਿਸਥਾਰ ਅਤੇ ਮਜ਼ਬੂਤੀ ਜਾਰੀ ਰੱਖੇਗੀ, ਇਹ ਯਕੀਨੀ ਬਣਾਏਗੀ ਕਿ ਹਰ ਨਾਗਰਿਕ ਨੂੰ ਘਰ ਦੇ ਨੇੜੇ ਸਮੇਂ ਸਿਰ, ਮੁਫਤ ਅਤੇ ਮਿਆਰੀ ਸਿਹਤ ਸੰਭਾਲ ਮਿਲੇ ਅਤੇ ਜਨਤਕ ਸਿਹਤ ਸੰਭਾਲ ਸੰਸਥਾਵਾਂ ਲੋਕਾਂ ਲਈ ਵਿਸ਼ਵਾਸ ਅਤੇ ਮਾਣ ਦਾ ਸਰੋਤ ਰਹਿਣ।

Written By
The Punjab Wire