Close
ਗੁਰਦਾਸਪੁਰ

ਐੱਸ.ਡੀ.ਐਮ ਗੁਰਦਾਸਪੁਰ ਵਲੋਂ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੇ ਮੈਂਬਰਾਂ ਨਾਲ ਮੀਟਿੰਗ

ਐੱਸ.ਡੀ.ਐਮ ਗੁਰਦਾਸਪੁਰ ਵਲੋਂ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੇ ਮੈਂਬਰਾਂ ਨਾਲ ਮੀਟਿੰਗ
  • PublishedFebruary 10, 2026

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੀ ਸੰਭਾਲ ਲਈ ਕੀਤੀਆਂ ਵਿਚਾਰਾਂ

ਗੁਰਦਾਸਪੁਰ, 10 ਫਰਵਰੀ 2026 (ਮੰਨਨ ਸੈਣੀ )– ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਡੀ.ਐਮ ਗੁਰਦਾਸਪੁਰ ਡਾ. ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ ਦੇ ਮੈਂਬਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਐੱਸ.ਡੀ.ਐਮ ਨੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਵਿਖੇ ਵਾਟਰ ਐਂਡ ਸੈਨੀਟੇਸ਼ਨ ਵਿਭਾਗ ਵਲੋਂ ਬਾਥਰੂਮ ਅਤੇ ਫੁਹਾਰਿਆਂ ਸਬੰਧੀ ਕੀਤੇ ਗਏ ਕਾਰਜਾਂ ਦੀ ਜਾਣਕਾਰੀ ਲਈ ਤੇ ਕਿਹਾ ਕਿ ਸ਼ਹੀਦੀ ਸਮਾਰਕ ਵਿੱਚ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਪੀ.ਡਬਲਿਊ.ਡੀ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਰਿਪੇਅਰ ਦੇ ਕੰਮ ਕਰਨ ਵਾਲੇ ਹਨ ਉਨ੍ਹਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਮੀਟਿੰਗ ਦੌਰਾਨ ਮੈਮੋਰੀਅਲ ਵਿਖੇ ਲੱਗੇ ਬੁੱਤਾਂ ਦੇ ਰੱਖ ਰਖਾਅ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਅਮੀਰ ਇਤਿਹਾਸਕ, ਧਾਰਮਿਕ, ਕੁਦਰਤੀ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਇਸਦਾ ਪ੍ਰਚਾਰ-ਪ੍ਰਸਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਐੱਸ.ਡੀ.ਓ ਲਵਜੀਤ ਸਿੰਘ, ਮਨਦੀਪ ਕੋਰ , ਦਮਨਜੀਤ ਸਿੰਘ ਤੋਂ ਇਲਾਵਾ ਸੁਸਾਇਟੀ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।

Written By
The Punjab Wire