ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਅਗਵਾਨ, ਕਾਦੀਆਂ ਗੁੱਜਰਾਂ, ਸ਼ਕਰੀ ਅਤੇ ਸ਼ਾਹਪੁਰ ਗੋਰਾਇਆ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਡੇਰਾ ਬਾਬਾ ਨਾਨਕ, 22ਫਰਵਰੀ 2026 (ਮੰਨਨ ਸੈਣੀ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਅਗਵਾਨ, ਕਾਦੀਆਂ ਗੁਜਰਾਂ,ਸ਼ਕਰੀ, ਸ਼ਾਹਪੁਰ ਗੋਰਾਇਆ 1ਅਤੇ ਸ਼ਾਹਪੁਰ ਗੋਰਾਇਆ 2ਵਿਖੇ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਇਸ ਮੌਕੇ ਪਿੰਡ ਵਾਸੀਆਂ ਨਾਲ ਮਿਲ ਬੈਠ ਕੇ ਹੋਰ ਵਿਕਾਸ ਕੰਮਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਵਾਸੀਆਂ ਵੱਲੋਂ ਮੈਨੂੰ ਵਿਧਾਇਕ ਬਣਾ ਕੇ ਜੋ ਸੇਵਾ ਦਿੱਤੀ ਗਈ ਹੈ, ਉਸ ਸੇਵਾ ਸਦਕਾ ਹੀ ਉਹ ਹਲਕੇ ਦਾ ਵਿਕਾਸ ਕਰਨ ਵਿੱਚ ਲੱਗੇ ਹੋਏ ਹਨ ਚਾਹੇ ਉਹ ਸੜਕਾਂ ਦੇ ਸੁਧਾਰ ਦੀ ਗੱਲ ਹੋਵੇ ਜਾਂ ਹੋਰ ਵਿਕਾਸ ਕਾਰਜ। ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਹੋਵੇ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਰਗੀ ਭੈੜੀ ਲਾਹਨਤ ਦੇ ਖਿਲਾਫ ਮੁਹਿੰਮ ਛੇੜੀ ਗਈ ਹੈ ਤਾਂ ਜੋ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਉਨ੍ਹਾਂ ਦੁਹਰਾਇਆ ਕਿ ਉਹ ਹਲਕੇ ਦੇ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਪੰਚ ਸਰਪੰਚ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।