ਗੁਰਦਾਸਪੁਰ

ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਢੇਰ

ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਢੇਰ
  • PublishedFebruary 25, 2026

ਸੀਆਈਏ ਸਟਾਫ ਇੰਚਾਰਜ ਗੁਰਮੀਤ ਸਿੰਘ ਗੋਲੀ ਲੱਗਣ ਨਾਲ ਹੋਏ ਜਖਮੀ

ਗੁਰਦਾਸਪੁਰ, 25 ਫਰਵਰੀ 2026 (ਮੰਨਨ ਸੈਣੀ)– ਗੁਰਦਾਸਪੁਰ ਦੀ ਆਦਿਆ ਪੁਲਿਸ ਚੌਕੀ ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੀ ਗੋਲੀਬਾਰੀ ਵਿੱਚ ਮੌਤ ਦੇ ਮਾਮਲੇ ਵਿੱਚ ਪੁਲਿਸ ਅਤੇ ਇੱਕ ਦੋਸ਼ੀ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਪੁਲਿਸ ਨੇ ਆਦਿਆਂ ਪਿੰਡ ਦੇ ਰਹਿਣ ਵਾਲੇ ਦੋਸ਼ੀ ਰਣਜੀਤ ਸਿੰਘ ਨੂੰ ਮਾਰ ਦਿੱਤਾ। ਪੁਲਿਸ ਨੇ ਪਹਿਲਾਂ ਹੀ ਇੱਕ ਦੋਸ਼ੀ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ। ਤੀਜੇ ਦੋਸ਼ੀ ਇੰਦਰਜੀਤ ਸਿੰਘ ਦੀ ਭਾਲ ਜਾਰੀ ਹੈ, ਜੋ ਕਿ ਆਦਿਆ ਪਿੰਡ ਦਾ ਰਹਿਣ ਵਾਲਾ ਹੈ। ਇਹ ਮੁਕਾਬਲਾ ਬੁੱਧਵਾਰ ਸਵੇਰੇ ਪੁਰਾਣਾ ਸ਼ਾਲਾ ਇਲਾਕੇ ਵਿੱਚ ਹੋਇਆ।

ਪੁਲਿਸ ਦੇ ਅਨੁਸਾਰ, ਇਸ ਮਾਮਲੇ ਵਿੱਚ ਪਹਿਲਾਂ ਅਲੀਨੰਗਲ ਦੇ ਰਹਿਣ ਵਾਲੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਆਦਿਆਂ ਪਿੰਡ ਦੇ ਰਹਿਣ ਵਾਲੇ ਰਣਜੀਤ ਅਤੇ ਇੰਦਰਜੀਤ ਦੇ ਨਾਮ ਸਾਹਮਣੇ ਆਏ, ਜਿਸ ਕਾਰਨ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਿੱਛਾ ਕਰ ਰਹੀ ਸੀ। ਪੁਲਿਸ ਮੁਲਜ਼ਮ ਰਣਜੀਤ ਸਿੰਘ ਨੂੰ ਫੜਨ ਗਈ, ਪਰ ਉਸਨੇ ਗੋਲੀ ਚਲਾ ਦਿੱਤੀ। ਮੁਕਾਬਲੇ ਵਿੱਚ ਗੋਲੀ ਲੱਗਣ ਨਾਲ ਜਖਮੀ ਹੋਏ ਮੁਲਜ਼ਮ ਰਣਜੀਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ।  ਮੁਕਾਬਲੇ ਦੌਰਾਨ ਮੁਲਜ਼ਮ ਰਣਜੀਤ ਸਿੰਘ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਗੋਲੀ ਲੱਗਣ ਨਾਲ ਸੀਆਈਏ ਸਟਾਫ ਇੰਚਾਰਜ ਗੁਰਮੀਤ ਸਿੰਘ ਵੀ ਜ਼ਖਮੀ ਹੋ ਗਏ

Written By
The Punjab Wire