ਗੁਰਦਾਸਪੁਰ

ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਨਵੇਂ ਮਿਆਰ ਕਾਇਮ ਕਰਨ ਲਈ ਵਚਨਬੱਧ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਨਵੇਂ ਮਿਆਰ ਕਾਇਮ ਕਰਨ ਲਈ ਵਚਨਬੱਧ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • PublishedMarch 1, 2026

ਸ੍ਰੀ ਬਾਵਾ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿੱਚ ਨਵੀਂ ਤਿਆਰ ਹੋਣ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡੇਰਾ ਬਾਬਾ ਨਾਨਕ, 1 ਮਾਰਚ (ਮੰਨਨ ਸੈਣੀ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਰਮ ਪੂਜਨੀਏ ਮਹੰਤ ਸ੍ਰੀ ਗੋਪਾਲ ਦਾਸ ਜੀ ਮਹਾਰਾਜ, ਧਿਆਨਪੁਰ ਮੰਦਰ ਜੀ ਦੀ ਮੌਜੂਦਗੀ ਵਿੱਚ ਸ੍ਰੀ ਬਾਵਾ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿੱਚ ਨਵੀਂ ਤਿਆਰ ਹੋਣ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ, ਤਾਂ ਜੋ ਬੱਚਿਆਂ ਨੂੰ ਪੜ੍ਹਾਈ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ।

ਇਸ ਮੌਕੇ ਕਰਵਾਏ ਸਮਾਗਮ ਦੌਰਾਨ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ ਅਤੇ ਉਨ੍ਹਾਂ ਦਾ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿਵਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ।ਇਨ੍ਹਾਂ ਵਿਕਾਸ ਕਾਰਜਾਂ ਵਿੱਚ ਮੁੱਖ ਤੌਰ ’ਤੇ ਸਮਾਰਟ ਕਲਾਸ ਰੂਮਜ਼, ਚਾਰਦਿਵਾਰੀ, ਕਲੱਸਟਰ ਰੂਮ, ਪਖਾਨੇ ਆਦਿ ਦੇ ਕੰਮ ਸ਼ਾਮਲ ਹਨ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਵਿੱਚ ਇੱਛਾ ਪੈਦਾ ਹੋਈ ਹੈ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ।”

ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

Written By
The Punjab Wire