Close

Recent Posts

ਗੁਰਦਾਸਪੁਰ

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 9ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ- ਐਡਵੋਕੇਟ  ਜਗਰੂਪ ਸਿੰਘ ਸੇਖਵਾਂ

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 9ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ- ਐਡਵੋਕੇਟ  ਜਗਰੂਪ ਸਿੰਘ ਸੇਖਵਾਂ
  • PublishedMarch 7, 2026

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ

ਕਾਦੀਆਂ, 7 ਮਾਰਚ (ਮੰਨਨ ਸੈਣੀ)— ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 9ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਕਾਦੀਆਂ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ 9 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਾਣਾ ਮੰਡੀ ਕਾਹਨੂੰਵਾਨ ਪਹੁੰਚਣਗੇ, ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਵਲੋਂ ਵੱਖ ਵੱਖ ਪਿੰਡਾਂ ਮੌਜਪੁਰ, ਬੁੱਢਾ ਬਾਲਾ ਆਦਿ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਕਾਦੀਆਂ ਵਿਧਾਨ ਸਭਾ ਹਲਕਾ ਵਿਖੇ ਵਿਕਾਸ ਕੰਮਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਕਾਹਨੂੰਵਾਨ ਦਾਣਾ ਮੰਡੀ ਵਿਖੇ ਹੀ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।

Written By
The Punjab Wire