Close

Recent Posts

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਾਸਪੁਰ

ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 1000ਅਤੇ 1500ਰੁਪਏ ਦੇਣ ਦਾ ਐਲਾਨ- ਰਮਨ ਬਹਿਲ

ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 1000ਅਤੇ 1500ਰੁਪਏ ਦੇਣ ਦਾ ਐਲਾਨ- ਰਮਨ ਬਹਿਲ
  • PublishedMarch 8, 2026

ਗੁਰਦਾਸਪੁਰ ਵਿਖੇ ਹਜ਼ਾਰਾਂ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ

ਰਮਨ ਬਹਿਲ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦਾ ਕੀਤਾ ਧੰਨਵਾਦ

ਗੁਰਦਾਸਪੁਰ, 8 ਮਾਰਚ 2026 (ਮੰਨਨ ਸੈਣੀ)—ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ‘ਮੁੱਖ ਮੰਤਰੀ ਮਾਵਾਂ, ਧੀਆਂ, ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਗੁਰਦਾਸਪੁਰ ਵਿਖੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਲਗਾਈ ਵੱਡੀ ਸਕਰੀ ਉਤੇ ਬਜਟ ਦਾ ਲਾਈਵ ਪ੍ਰਸਾਰਣ ਦੇਖ ਰਹੀਆਂ ਹਜ਼ਾਰਾਂ ਔਰਤਾਂ ਨੇ ਢੋਲ ਦੇ ਡਗੇ ਤੇ ਨੱਚ ਕੇ ਆਪਣੀ ਖੁਸ਼ੀ ਪ੍ਰਗਟ ਕੀਤੀ।

ਇਸ ਮੌਕੇ ਗੱਲ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਕੇ ਸਰਕਾਰ ਨੇ ਗਰੰਟੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਮਾਵਾਂ ਧੀਆਂ ਵਿੱਚ ਖੁਸ਼ੀ ਦਾ ਮਾਹੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ ਅਤੇ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ। ਇਸ ਮੌਕ ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ

ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਦਾ ਸਿੱਧਾ ਪ੍ਰਸਾਰਣ ਵੱਡੀ ਐਲ.ਈ.ਡੀ ਸਕਰੀਨ ਉਤੇ ਦੇਖਣ ਲਈ ਸਵੇਰ ਤੋ ਹੀ ਇੱਕਠੀਆਂ ਹੋਈਆਂ ਹਜ਼ਾਰਾ ਔਰਤਾਂ ਅਤੇ ਇਲਾਕੇ ਦੇ ਪਤਵੰਤੇ ਨਾਗਰਿਕਾਂ ਨੇ ਮੇਲੇ ਵਰਗਾ ਮਾਹੋਲ ਬਣਾਇਆ ਹੋਇਆ ਸੀ। ਜਿਵੇਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਵਿੱਚ ਮਹਿਲਾਵਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਮਹਿਲਾਵਾਂ ਲਈ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਖਾਤੇ ਵਿਚ ਪਾਉਣ ਦਾ ਐਲਾਨ ਕੀਤਾ ਤਾਂ ਢੋਲ ਦੀ ਥਾਪ ਤੇ ਹਾਜ਼ਰ ਮਹਿਲਾਵਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਟਾਕਿਆਂ ਦੀ ਗੂੰਜ ਵਿੱਚ ਆਪਣੀ ਖੁਸ਼ੀ ਪ੍ਰਗਟ ਕਰਦੇ ਹੋਏ ਹਾਜ਼ਰ ਮਹਿਲਾਵਾਂ ਨੇ ਭਗਵੰਤ ਸਿੰਘ ਮਾਨ ਸਰਕਾਰ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਸਰਕਾਰ ਨੂੰ ਗ੍ਰੰਟੀਆਂ ਪੂਰੀਆਂ ਕਰਨ ਵਾਲੀ ਸਰਕਾਰ ਦੱਸਿਆ।

ਇਸ ਮੌਕੇ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ , ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨ ਮਹਾਜਨ ,ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ , ਰਘੁਬੀਰ ਸਿੰਘ ਟੋਨੀ ਖਾਲਸਾ , ਬਲਾਕ ਪ੍ਰਧਾਨਯੋਗੇਸ਼ ਸ਼ਰਮਾ, ਨੀਰਜ ਸਲਹੋਤਰਾ, ਹਲਕਾ ਕੋਆਰਡੀਨੇਟਰ ਯੁੱਧ ਨਸ਼ੇ ਵਿਰੁੱਧ, ਰਜਿੰਦਰ ਨੰਦਾ, ਚੇਅਰਮੈਨ ਟਰੇਡ ਵਿੰਗ ਅਸ਼ੋਕ ਮਹਾਜਨ , ਪ੍ਰਧਾਨ ਵਪਾਰ ਮੰਡਲ ਰਵੀ ਮਹਾਜਨ , ਪ੍ਰਧਾਨ ਨਿਊ ਸਬਜ਼ੀ ਮੰਡੀ, ਰਣਜੋਧ ਸਿੰਘ ਸਮੇਤ ਸ਼ਹਿਰ ਦੀਆਂ ਵੱਖ ਵੱਖ ਸਖਸ਼ੀਅਤਾਂ ਮੌਜੂਦ ਸਨ।

Written By
The Punjab Wire