Close

Recent Posts

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ
  • PublishedMarch 9, 2026

ਇਸ ਨਿਵੇਸ਼ ਨਾਲ ਆਉਣ ਵਾਲੇ ਸਾਲਾਂ ‘ਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ 4,000 ਤੋਂ ਵੱਧ ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਡਿਜੀਟਲ ਬੁਨਿਆਦੀ ਢਾਂਚਾ, ਟੈਕਸਟਾਈਲ, ਉਦਯੋਗਿਕ ਪਾਰਕਾਂ, ਪ੍ਰਾਹੁਣਚਾਰੀ, ਕੱਪੜਾ ਨਿਰਮਾਣ ਅਤੇ ਨਵਿਆਉਣਯੋਗ ਊਰਜਾ ਖੇਤਰਾਂ ਵਿੱਚ ਵੱਡੇ ਨਿਵੇਸ਼ ਦੀ ਯੋਜਨਾ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਸਦਕਾ ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਵੀਨਤਾ ਲਈ ਪਸੰਦੀਦਾ ਸਥਾਨ ਵਜੋਂ ਉੱਭਰਿਆ: ਸੰਜੀਵ ਅਰੋੜਾ

ਪੰਜਾਬ ਦੇ ਦਿਨੋ-ਦਿਨ ਬਿਹਤਰ ਹੋ ਰਹੇ ਵਪਾਰਕ ਮਾਹੌਲ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਮਜ਼ਬੂਤ ਵਿਸ਼ਵਾਸ ਦਿਖਾ ਰਹੇ ਉਦਯੋਗਿਕ ਆਗੂ: ਸੰਜੀਵ ਅਰੋੜਾ

ਚੰਡੀਗੜ੍ਹ, 9ਮਾਰਚ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਉਦਯੋਗਿਕ ਮਾਹੌਲ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਦਿਨੋ-ਦਿਨ ਬਿਹਤਰ ਹੋ ਰਹੇ ਵਪਾਰਕ ਮਾਹੌਲ ਅਤੇ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਉਦਯੋਗਿਕ ਆਗੂਆਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਜੇਐਲ ਓਸਵਾਲ ਗਰੁੱਪ ਵੱਲੋਂ 1,550 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰੋਬਾਰ-ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ‘ਤੇ ਪੱਕੀ ਮੋਹਰ ਹੈ। ਉਨ੍ਹਾਂ ਕਿਹਾ ਕਿ ਸਾਡੀ ਨਵੀਂ ਉਦਯੋਗਿਕ ਨੀਤੀ ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਵਿੱਚੋਂ ਇੱਕ ਨਾਲ ਨਿਵੇਸ਼ਕਾਂ ਨੂੰ ਸਸ਼ਕਤ ਬਣਾਉਂਦੀ ਹੈ ਹੈ, ਜਿਸ ਨਾਲ ਉਹ ਆਪਣੀਆਂ ਵਿਕਾਸ ਯੋਜਨਾਵਾਂ ਦੇ ਅਨੁਕੂਲ ਪ੍ਰੋਤਸਾਹਨ ਚੁਣ ਸਕਦੇ ਹਨ। ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਵੀਨਤਾ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਨਿਵੇਸ਼ ਡਿਜੀਟਲ ਬੁਨਿਆਦੀ ਢਾਂਚੇ, ਟੈਕਸਟਾਈਲ, ਉਦਯੋਗਿਕ ਪਾਰਕ, ਪ੍ਰਾਹੁਣਚਾਰੀ, ਕੱਪੜਾ ਨਿਰਮਾਣ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਹੋਵੇਗਾ, ਜੋ ਪੰਜਾਬ ਦੇ ਉਦਯੋਗਿਕ ਵਾਤਾਵਰਣ ਮਾਹੌਲ ਨੂੰ ਹੋਰ ਮਜ਼ਬੂਤੀ ਦੇਵੇਗਾ। ਸੰਜੀਵ ਅਰੋੜਾ ਨੇ ਕਿਹਾ ਕਿ ਇਸ ਨਿਵੇਸ਼ ਨਾਲ ਆਉਣ ਵਾਲੇ ਸਾਲਾਂ ਵਿੱਚ ਲੌਜਿਸਟਿਕਸ ਕੁਸ਼ਲਤਾ ਵਿੱਚ ਸੁਧਾਰ ਅਤੇ ਨਿਰਮਾਣ ਸਮਰੱਥਾਵਾਂ ਦੇ ਵਿਸਤਾਰ ਨਾਲ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ 4,000 ਤੋਂ ਵੱਧ ਮੌਕੇ ਪੈਦਾ ਹੋਣ ਦੀ ਉਮੀਦ ਹੈ।

ਸੈਕਟਰ-ਵਾਰ ਨਿਵੇਸ਼ ਯੋਜਨਾ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਐਸਾਰ ਰੁਈਆ ਗਰੁੱਪ, ਜੋ ਆਪਣੀ ਤਕਨਾਲੋਜੀ ਕੰਪਨੀ ਬਲੈਕ ਬਾਕਸ ਰਾਹੀਂ ਵਿਸ਼ਵ ਪੱਧਰ ‘ਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਕੰਮ ਕਰਦਾ ਹੈ, ਦੇ ਸਹਿਯੋਗ ਨਾਲ ਇੱਕ ਅਤਿ ਆਧੁਨਿਕ ਡੇਟਾ ਸੈਂਟਰ ਦੀ ਸਥਾਪਨਾ ਰਾਹੀਂ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਲਗਭਗ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਉਤਪਾਦਕਤਾ ਨੂੰ ਵਧਾਉਣ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਲਈ ਸਪਿਨਿੰਗ ਅਤੇ ਟੈਕਸਟਾਈਲ ਨਿਰਮਾਣ ਸਹੂਲਤਾਂ ਦੇ ਅਪਗ੍ਰੇਡੇਸ਼ਨ ਅਤੇ ਵਿਸਥਾਰ ਰਾਹੀਂ ਟੈਕਸਟਾਈਲ ਉਦਯੋਗ ਦੇ ਆਧੁਨਿਕੀਕਰਨ ਵਿੱਚ ₹450 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨਿਰਮਾਣ ਅਤੇ ਸਪਲਾਈ-ਚੇਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਲੌਜਿਸਟਿਕ ਪਾਰਕਾਂ, ਉਦਯੋਗਿਕ ਪਾਰਕਾਂ ਅਤੇ ਸਹਾਇਕ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ₹400 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਪੰਜਾਬ ਵਿੱਚ ਵਧ ਰਹੀ ਵਪਾਰਕ ਯਾਤਰਾ ਅਤੇ ਸੈਰ-ਸਪਾਟੇ ਨੂੰ ਸਮਰਥਨ ਦੇਣ ਲਈ ਇੱਕ ਨਵੇਂ ਹੋਟਲ ਪ੍ਰੋਜੈਕਟ ਦੀ ਸਥਾਪਨਾ ਰਾਹੀਂ ਪ੍ਰਾਹੁਣਚਾਰੀ ਖੇਤਰ ਵਿੱਚ ₹100 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। 

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਟੈਕਸਟਾਈਲ ਉਤਪਾਦਨ ਨੂੰ ਵਧਾਉਣ ਲਈ ਆਧੁਨਿਕ ਕੱਪੜਾ ਨਿਰਮਾਣ ਸਹੂਲਤਾਂ ਦੀ ਸਥਾਪਨਾ ਵਿੱਚ ₹50 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ, ਜਦੋਂ ਕਿ ਪੰਜਾਬ ਵਿੱਚ ਵਾਤਾਵਰਣ ਅਨੁਕੂਲ ਉਦਯੋਗਿਕ ਵਿਕਾਸ ਨੂੰ ਸਮਰਥਨ ਦੇਣ ਲਈ ਸੂਰਜੀ ਅਤੇ ਟਿਕਾਊ ਊਰਜਾ ਯੋਜਨਾਵਾਂ/ਨੀਤੀਆਂ ਵਿੱਚ ਹੋਰ ₹50 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।

ਜੇਐਲ ਓਸਵਾਲ ਗਰੁੱਪ ਦੇ ਚੇਅਰਮੈਨ ਕਮਲ ਓਸਵਾਲ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਵਧਾਉਣ ਦੇ ਗਰੁੱਪ ਦੇ ਫੈਸਲੇ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਵੇਗਾ।

ਉਨ੍ਹਾਂ ਕਿਹਾ ਕਿ ਕਮਲ ਓਸਵਾਲ ਦੀ ਅਗਵਾਈ ਵਾਲੇ ਜੇਐਲ ਓਸਵਾਲ ਗਰੁੱਪ ਦੀ ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ ਅਤੇ ਅਸਾਮ ਵਿੱਚ ਇੱਕ ਮਜ਼ਬੂਤ ਉਦਯੋਗਿਕ ਅਤੇ ਬੁਨਿਆਦੀ ਢਾਂਚਾਗਤ ਮੌਜੂਦਗੀ ਹੈ, ਜਿਸ ਵਿੱਚ ਟੈਕਸਟਾਈਲ, ਲੌਜਿਸਟਿਕ ਪਾਰਕ, ਉਦਯੋਗਿਕ ਬੁਨਿਆਦੀ ਢਾਂਚਾ, ਨਵਿਆਉਣਯੋਗ ਊਰਜਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਨਿਵੇਸ਼ ਸ਼ਾਮਲ ਹਨ। ਇਸ ਗਰੁੱਪ ਦਾ ਵਰਤਮਾਨ ਵਿੱਚ ਲਗਭਗ ₹8,000 ਕਰੋੜ ਦਾ ਸੰਯੁਕਤ ਸਾਲਾਨਾ ਮਾਲੀਆ ਹੈ, ਜਿਸਦੀ ਕਈ ਰਾਜਾਂ ਵਿੱਚ ਖੇਤਰੀ ਆਰਥਿਕ ਵਿਕਾਸ, ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਹਿੰਦਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਸਕੱਤਰ ਉਦਯੋਗ ਅਤੇ ਵਣਜ ਗੁਰਕਿਰਤ ਕਿਰਪਾਲ ਸਿੰਘ, ਜੇਐਲ ਓਸਵਾਲ ਸਮੂਹ ਦੇ ਮੈਨੇਜਿੰਗ ਡਾਇਰੈਕਟਰ ਕਮਲ ਓਸਵਾਲ ਅਤੇ ਜੇਐਲ ਓਸਵਾਲ ਦੇ ਕਾਰਜਕਾਰੀ ਡਾਇਰੈਕਟਰ ਅਭਿਨਵ ਓਸਵਾਲ ਮੌਜੂਦ ਸਨ।

[6:04 AM, 3/9/2026] Manoj D: ਲੰਬਿਤ CAG ਰਿਪੋਰਟਾਂ ਦੇ ਮਾਮਲੇ ‘ਤੇ ਪੰਜਾਬ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 9 ਮਾਰਚ:

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਇੱਕ ਵਫ਼ਦ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਰਾਜ ਭਵਨ, ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ ਅਤੇ ਉਹਨਾਂ ਕੋਲ ਕੰਟਰੋਲਰ ਐਂਡ ਆਡੀਟਰ ਜਨਰਲ (CAG) ਦੀਆਂ ਉਹ ਆਡਿਟ ਰਿਪੋਰਟਾਂ ਦਾ ਮਾਮਲਾ ਉਠਾਇਆ ਜੋ ਅਜੇ ਤੱਕ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਪੇਸ਼ ਨਹੀਂ ਕੀਤੀਆਂ ਗਈਆਂ।

ਇਸ ਵਫ਼ਦ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਡਿਪਟੀ ਸੀਐਲਪੀ ਲੀਡਰ ਅਰੁਣਾ ਚੌਧਰੀ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਬਰੀੰਦਰਮੀਤ ਸਿੰਘ ਪਾਹੜਾ ਸ਼ਾਮਲ ਸਨ।

ਬਾਜਵਾ ਨੇ ਕਿਹਾ ਕਿ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨੂੰ ਇਹ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2023–24 ਅਤੇ 2024–25 ਲਈ ਫਾਇਨੈਂਸ ਅਕਾਊਂਟਸ, ਐਪ੍ਰੋਪ੍ਰੀਏਸ਼ਨ ਅਕਾਊਂਟਸ ਅਤੇ ਸੰਬੰਧਿਤ CAG ਆਡਿਟ ਰਿਪੋਰਟਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਪੇਸ਼ ਨਾ ਕੀਤਾ ਜਾਣਾ ਗੰਭੀਰ ਸੰਵਿਧਾਨਕ ਚਿੰਤਾਵਾਂ ਨੂੰ ਜਨਮ ਦੇ ਰਿਹਾ ਹੈ।

ਸੰਵਿਧਾਨ ਅਨੁਸਾਰ ਕਿਸੇ ਰਾਜ ਦੇ ਖਾਤਿਆਂ ਨਾਲ ਸੰਬੰਧਿਤ ਕੰਟਰੋਲਰ ਐਂਡ ਆਡੀਟਰ ਜਨਰਲ ਦੀਆਂ ਰਿਪੋਰਟਾਂ ਨੂੰ ਰਾਜ ਦੀ ਵਿਧਾਨ ਸਭਾ ਦੇ ਸਾਹਮਣੇ ਰੱਖਣਾ ਲਾਜ਼ਮੀ ਹੁੰਦਾ ਹੈ। ਇਨ੍ਹਾਂ ਆਡਿਟ ਕੀਤੀਆਂ ਵਿੱਤੀ ਦਸਤਾਵੇਜ਼ਾਂ ਤੋਂ ਬਿਨਾਂ ਵਿਧਾਨ ਸਭਾ ਵੱਲੋਂ ਸਰਕਾਰ ਦੇ ਵਿੱਤੀ ਪ੍ਰਬੰਧਨ ਦੀ ਅਰਥਪੂਰਨ ਜਾਂਚ ਸੰਭਵ ਨਹੀਂ ਹੋ ਸਕਦੀ,” ਬਾਜਵਾ ਨੇ ਕਿਹਾ।

ਉਹਨਾਂ ਕਿਹਾ ਕਿ ਸਰਕਾਰੀ ਵਿੱਤ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲੋਕਤੰਤਰਿਕ ਪ੍ਰਬੰਧ ਦੇ ਮੁੱਢਲੇ ਅਸੂਲ ਹਨ ਅਤੇ ਵਿਧਾਨ ਸਭਾ ਨੂੰ ਆਡਿਟ ਕੀਤੇ ਵਿੱਤੀ ਰਿਕਾਰਡਾਂ ਦੀ ਜਾਂਚ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ।

ਬਾਜਵਾ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਲੰਬਿਤ ਫਾਇਨੈਂਸ ਅਕਾਊਂਟਸ, ਐਪ੍ਰੋਪ੍ਰੀਏਸ਼ਨ ਅਕਾਊਂਟਸ ਅਤੇ ਆਡਿਟ ਰਿਪੋਰਟਾਂ ਨੂੰ ਬਿਨਾਂ ਹੋਰ ਦੇਰੀ ਦੇ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਪੇਸ਼ ਕੀਤਾ ਜਾਵੇ, ਤਾਂ ਜੋ ਸੰਵਿਧਾਨਕ ਮਰਯਾਦਾ ਅਤੇ ਸਰਕਾਰੀ ਵਿੱਤ ‘ਤੇ ਵਿਧਾਨ ਸਭਾ ਦੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ।

Written By
The Punjab Wire