Close

Recent Posts

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਗੈਂਗਸਟਰਾਂ ਤੇ ਵਾਰ ਦਾ 48ਵਾਂ ਦਿਨ: ਪੰਜਾਬ ਪੁਲਿਸ ਨੇ 453 ਥਾਵਾਂ ਤੇ ਕੀਤੀ ਛਾਪੇਮਾਰੀ ;  167 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 48ਵਾਂ ਦਿਨ: ਪੰਜਾਬ ਪੁਲਿਸ ਨੇ 453 ਥਾਵਾਂ ਤੇ ਕੀਤੀ ਛਾਪੇਮਾਰੀ ;  167 ਗ੍ਰਿਫ਼ਤਾਰ
  • PublishedMarch 9, 2026

 ਪੁਲਿਸ ਟੀਮਾਂ ਨੇ 52 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 87 ਨੂੰ ਪੁੱਛ ਗਿੱਛ ਪਿੱਛੋਂ ਕੀਤਾ ਰਿਹਾਅ

 ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

 ਯੁੱਧ ਨਸ਼ਿਆਂ ਵਿਰੁਧ ਦੇ 373ਵੇਂ ਦਿਨ 75 ਨਸ਼ਾ ਤਸਕਰ 9.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 9 ਮਾਰਚ  2026 (ਦੀ ਪੰਜਾਬ ਵਾਇਰ)—  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 48ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 453 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

 ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

48ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ  ਦੀ ਗਿਣਤੀ 13,522 ਹੋ ਗਈ ਹੈ ।

ਇਸ ਤੋਂ ਇਲਾਵਾ, 52 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 87 ਵਿਅਕਤੀਆਂ  ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946 93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

 ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 373ਵੇਂ ਦਿਨ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.1 ਕਿਲੋਗ੍ਰਾਮ ਹੈਰੋਇਨ, 627 ਗ੍ਰਾਮ ਅਫੀਮ, 545 ਕਿਲੋਗ੍ਰਾਮ ਭੁੱਕੀ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4280 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 373 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,786 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Written By
The Punjab Wire