Close

Recent Posts

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ:  ਮੋਹਿੰਦਰ ਭਗਤ
  • PublishedMarch 9, 2026

ਫਰੀਦਕੋਟ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਬਣੇਗਾ ਯਾਦਗਾਰੀ ਸਮਾਰਕ, ਡਿਜ਼ਾਇਨ ਮਨਜ਼ੂਰ

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 9 ਮਾਰਚ 2026 ( ਦੀ ਪੰਜਾਬ ਵਾਇਰ)– ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੱਸਿਆ ਕਿ ਫਰੀਦਕੋਟ ਹਲਕੇ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇਕ ਵਾਰ ਮੈਮੋਰੀਅਲ ਬਣਾਇਆ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਇਸ ਮਕਸਦ ਲਈ ਫਰੀਦਕੋਟ ਸ਼ਹਿਰ ਦੇ ਪ੍ਰਮੁੱਖ ਪਾਰਕ ਸ਼ਹੀਦ ਭਗਤ ਸਿੰਘ ਪਾਰਕ ਨੂੰ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਰਕ ਦਾ ਡਿਜ਼ਾਇਨ ਮਨਜ਼ੂਰ ਕੀਤਾ ਜਾ ਚੁੱਕਾ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਨਜ਼ੂਰੀ ਤੋਂ ਬਾਅਦ ਇਸ ਸਮਾਰਕ ਦੇ ਨਿਰਮਾਣ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪੀ ਗਈ ਹੈ ।ਮੰਤਰੀ ਨੇ ਅੱਗੇ ਕਿਹਾ ਕਿ ਇਹ ਸਮਾਰਕ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੈਨਿਕਾਂ ਦੀ ਕੁਰਬਾਨੀ ਨੂੰ ਯਾਦਗਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਵਾਰ ਮੈਮੋਰੀਅਲ ਆਉਣ ਵਾਲੀਆਂ ਪੀੜੀਆਂ ਨੂੰ ਦੇਸ਼ ਭਗਤੀ, ਬਲਿਦਾਨ ਅਤੇ ਸੇਵਾ ਦੇ ਜਜ਼ਬੇ ਨਾਲ ਪ੍ਰੇਰਿਤ ਕਰੇਗਾ। ਉਨ੍ਹਾਂ ਦੋਹਰਾਇਆ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Written By
The Punjab Wire