Close

Recent Posts

ਗੁਰਦਾਸਪੁਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਹੇਠ CBA ਇੰਫੋਟੈਕ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਹੇਠ CBA ਇੰਫੋਟੈਕ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
  • PublishedMarch 10, 2026

ਗੁਰਦਾਸਪੁਰ, 10 ਮਾਰਚ 2026 (ਮੰਨਨ ਸੈਣੀ)—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੀ.ਜੇ.ਐਮ.-ਕਮ-ਸੈਕਟਰੀ ਮਾਨਯੋਗ ਜੱਜ ਸ਼੍ਰੀ ਹਰਪ੍ਰੀਤ ਸਿੰਘ ਜੀ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸੇ ਤਹਿਤ ਸੀਬੀਏ ਇੰਫੋਟੈਕ, ਕਾਹਨੂੰਵਾਨ ਰੋਡ, ਗੁਰਦਾਸਪੁਰ ਵਿਖੇ ਵੀ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।

ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਰਾਹੁਲ ਸਭਰਵਾਲ ਵੱਲੋਂ ਵਿਦਿਆਰਥੀਆਂ ਨੂੰ ਮਹਿਲਾਵਾਂ ਦੇ ਕਾਨੂੰਨੀ ਅਧਿਕਾਰਾਂ, ਮਹਿਲਾ ਸੁਰੱਖਿਆ ਨਾਲ ਸੰਬੰਧਿਤ ਕਾਨੂੰਨਾਂ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕਾਨੂੰਨੀ ਜਾਣਕਾਰੀ ਅਤੇ ਜਾਗਰੂਕਤਾ ਬਹੁਤ ਜ਼ਰੂਰੀ ਹੈ।

ਇਸ ਸੈਮੀਨਾਰ ਵਿੱਚ ਲਗਭਗ 40 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਨੂੰ ਕਾਨੂੰਨੀ ਅਧਿਕਾਰਾਂ, ਜ਼ਿੰਮੇਵਾਰੀਆਂ ਅਤੇ ਮਹਿਲਾ ਸੁਰੱਖਿਆ ਨਾਲ ਜੁੜੀਆਂ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਹੋਈਆਂ।

ਇਸ ਮੌਕੇ ਤੇ ਸੀਬੀਏ ਇੰਫੋਟੈਕ ਦੇ ਮੈਨੇਜਿੰਗ ਡਾਇਰੈਕਟਰ ਇੰਜੀਨੀਅਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਪੈਰਾ ਲੀਗਲ ਵਲੰਟੀਅਰ ਰਾਹੁਲ ਸਭਰਵਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਵਿੱਚ ਕਾਨੂੰਨੀ ਸੂਝ-ਬੂਝ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

Written By
The Punjab Wire