ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ
  • PublishedMarch 15, 2026

 ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 107 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

 ਯੁੱਧ ਨਸ਼ਿਆਂ ਵਿਰੁੱਧ ਦੇ 379ਵੇਂ ਦਿਨ 80 ਨਸ਼ਾ ਤਸਕਰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 15 ਮਾਰਚ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

54ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,722 ਹੋ ਗਈ ਹੈ।

ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 107 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 379ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9 ਕਿਲੋ ਹੈਰੋਇਨ, 700 ਗ੍ਰਾਮ ਅਫੀਮ, 5 ਕਿਲੋ ਭੁੱਕੀ, 2457 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 379 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,712 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Written By
The Punjab Wire