ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕਿਹਾ — ਹਲਕਾ ਕਾਦੀਆਂ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ
ਕਾਦੀਆਂ/ਗੁਰਦਾਸਪੁਰ, 21 ਮਾਰਚ 2026 (ਦੀ ਪੰਜਾਬ ਵਾਇਰ)। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਆਪਣੀ ਰਿਹਾਇਸ਼ ਸੇਖਵਾਂ ਵਿਖੇ ਲੋਕ ਮਿਲਣੀ ਦੌਰਾਨ ਇਲਾਕੇ ਦੇ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਹਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਗਈਆਂ ਅਤੇ ਹਰ ਮਾਮਲੇ ਦੇ ਤੁਰੰਤ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਲੋਕ ਸੇਵਾ ਹੀ ਅਸਲ ਸੇਵਾ ਹੈ ਅਤੇ ਇਸੇ ਸਿਧਾਂਤ ਦੇ ਆਧਾਰ ‘ਤੇ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਕਾਦੀਆਂ ਵਿੱਚ ਸੜਕਾਂ, ਨਿਕਾਸੀ ਪ੍ਰਬੰਧ, ਪੀਣ ਵਾਲੇ ਪਾਣੀ, ਸਿੱਖਿਆ ਅਤੇ ਸਿਹਤ ਸਹੂਲਤਾਂ ਸੰਬੰਧੀ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕ ਹਿੱਤ ਵਿੱਚ ਇਹ ਸਿਲਸਿਲਾ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਕਾਦੀਆਂ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਬਿਹਤਰ ਸਹੂਲਤਾਂ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਹਲਕੇ ਦੇ ਚਹੁੰਪੱਖੀ ਵਿਕਾਸ ਲਈ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਦੱਸਿਆ ਕਿ ਕਾਦੀਆਂ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਸੜਕ ਨਿਰਮਾਣ ਦੇ ਕੰਮ ਕਰਵਾਏ ਗਏ ਹਨ ਅਤੇ ਅਨੇਕਾਂ ਵਿਕਾਸ ਕਾਰਜ ਅਜੇ ਪ੍ਰਗਤੀ ਅਧੀਨ ਹਨ। ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕਰਵਾਏ ਜਾ ਰਹੇ ਹਨ।