ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ
  • PublishedMarch 24, 2026

 ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 50 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

 ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

 ਯੁੱਧ ਨਸ਼ਿਆਂ ਵਿਰੁੱਧ ਦੇ 388ਵੇਂ ਦਿਨ 104 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 24 ਮਾਰਚ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

63ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,678 ਹੋ ਗਈ ਹੈ।

ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 50 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 388ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਅਫੀਮ, 5 ਕਿਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,740 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 388 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,297 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Written By
The Punjab Wire