Close

Recent Posts

ਗੁਰਦਾਸਪੁਰ

ਵਿਧਾਇਕ ਪਾਹੜਾ ਵੱਲੋਂ ਵਾਰਡ ਨੰਬਰ-3 ਵਿੱਚ ਗਲੀਆਂ, ਸੀਵਰੇਜ ਅਤੇ ਸੜਕ ਉਸਾਰੀ ਦਾ ਉਦਘਾਟਨ

ਵਿਧਾਇਕ ਪਾਹੜਾ ਵੱਲੋਂ ਵਾਰਡ ਨੰਬਰ-3 ਵਿੱਚ ਗਲੀਆਂ, ਸੀਵਰੇਜ ਅਤੇ ਸੜਕ ਉਸਾਰੀ ਦਾ ਉਦਘਾਟਨ
  • PublishedMarch 26, 2026

ਸੱਤਾ ਤੋਂ ਬਾਹਰ ਹੋਣ ਦੇ ਬਾਵਜੂਦ ਲੋਕਾਂ ਦੇ ਕੰਮ ਕਰਵਾਉਣੋਂ ਪਿੱਛੇ ਨਹੀਂ ਹਟਾਂਗੇ — ਵਿਧਾਇਕ ਪਾਹੜਾ

ਗੁਰਦਾਸਪੁਰ, 26 ਮਾਰਚ 2026 (ਮੰਨਣ ਸੈਣੀ)। ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਾਂਝੇ ਤੌਰ ‘ਤੇ ਗੁਰਦਾਸਪੁਰ ਦੇ ਵਾਰਡ ਨੰਬਰ-3 ਗੁਰਦੁਆਰਾ ਬਾਬਾ ਟਹਿਲ ਸਿੰਘ ਕਲੋਨੀ ਵਿੱਚ ਨਵੀਆਂ ਗਲੀਆਂ, ਸੀਵਰੇਜ ਅਤੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਜਦੋਂ ਉਨ੍ਹਾਂ ਸ਼ਹਿਰ ਵਿੱਚ ਨਵਾਂ ਬੱਸ ਅੱਡਾ ਅਤੇ ਅੰਡਰਬ੍ਰਿਜ ਬਣਾਉਣ ਦੀ ਗੱਲ ਕੀਤੀ ਸੀ, ਉਦੋਂ ਵਿਰੋਧੀ ਧਿਰ ਇਸ ਦਾ ਮਖੌਲ ਉਡਾਉਂਦੀ ਸੀ, ਪਰ ਦੋਵੇਂ ਪ੍ਰਾਜੈਕਟ ਪੂਰੇ ਕਰਕੇ ਉਨ੍ਹਾਂ ਨੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੰਮਾਂ ਨੂੰ ਦੇਖ ਕੇ ਲੋਕਾਂ ਨੇ ਸ਼ਹਿਰ ਦੇ 29 ਵਾਰਡਾਂ ਵਿੱਚੋਂ ਕਾਂਗਰਸ ਦੇ ਪਾਰਸ਼ਦਾਂ ਨੂੰ ਜਿਤਾਇਆ ਅਤੇ ਉਨ੍ਹਾਂ ਨੂੰ ਦੂਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ।

ਵਿਧਾਇਕ ਪਾਹੜਾ ਨੇ ਕਿਹਾ ਕਿ ਭਾਵੇਂ ਇਸ ਵੇਲੇ ਸੱਤਾ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨਹੀਂ, ਪਰ ਉਹ ਲੋਕਾਂ ਦੇ ਕੰਮ ਕਰਵਾਉਣੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਲੋਕਾਂ ਦੇ ਹੱਕ ਲੈਣਾ ਜਾਣਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਵਿਘਨ ਪਾਉਣ ਦੀਆਂ ਵਿਰੋਧੀ ਧਿਰ ਦੀਆਂ ਕੋਸ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਬਾਕੀ ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ।

ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਇਸ ਵਾਰਡ ਦੀਆਂ ਗਲੀਆਂ ਕੱਚੀਆਂ ਸਨ ਅਤੇ ਬਾਰਿਸ਼ ਸਮੇਂ ਲੋਕਾਂ ਦਾ ਲੰਘਣਾ ਮੁਸ਼ਕਲ ਹੋ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਸੀਵਰੇਜ ਵਿਛਾਈ ਦਾ ਕੰਮ ਮੁਕੰਮਲ ਕੀਤਾ ਗਿਆ ਅਤੇ ਹੁਣ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤਾ ਤਬਦੀਲੀ ਕਾਰਨ ਕਾਂਗਰਸ ਸਰਕਾਰ ਵੇਲੇ ਸ਼ੁਰੂ ਹੋਏ ਕੰਮ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੇ ਰਾਜ ਵਿੱਚ ਵੀ ਅਧੂਰੇ ਪਏ ਰਹੇ। ਉਨ੍ਹਾਂ ਕਿਹਾ ਕਿ ਕਲੋਨੀ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕੰਮ ਪੂਰਾ ਕਰ ਦਿੱਤਾ ਗਿਆ ਹੈ ਅਤੇ ਹੁਣ ਵਾਸੀਆਂ ਨੂੰ ਕੋਈ ਮੁਸ਼ਕਲ ਨਹੀਂ ਝੱਲਣੀ ਪਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸਰਕਾਰ ਦੇ ਵੀ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜ ਜਾਰੀ ਹਨ।

Written By
The Punjab Wire