Close

Recent Posts

ਗੁਰਦਾਸਪੁਰ

ਰੈਲੀ ਵਿੱਚ ਪਹੁੰਚੇ ਆਗੂਆਂ ਅਤੇ ਸਮਰਥਕਾਂ ਦਾ ਹਮੇਸ਼ਾ ਰਿਣੀ ਰਹਾਂਗਾ – ਗੁਰਬਚਨ ਸਿੰਘ ਬੱਬੇਹਾਲੀ

ਰੈਲੀ ਵਿੱਚ ਪਹੁੰਚੇ ਆਗੂਆਂ ਅਤੇ ਸਮਰਥਕਾਂ ਦਾ ਹਮੇਸ਼ਾ ਰਿਣੀ ਰਹਾਂਗਾ – ਗੁਰਬਚਨ ਸਿੰਘ ਬੱਬੇਹਾਲੀ
  • PublishedMarch 29, 2026

ਗੁਰਦਾਸਪੁਰ, 29 ਮਾਰਚ 2026 (ਮੰਨਨ ਸੈਣੀ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ਵਿਸ਼ਾਲ ਰੈਲੀ ਵਿੱਚ ਪਹੁੰਚੇ ਆਗੂਆਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਰੈਲੀ ਦੇ ਮੁੱਖ ਪ੍ਰਬੰਧਕ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਉਹ ਹਰੇਕ ਸਮਰਥਕ ਦੇ ਤਹਿ ਦਿਲੋਂ ਰਿਣੀ ਰਹਿਣਗੇ। ਉਨ੍ਹਾਂ ਇਹ ਵਿਚਾਰ ਜਾਰੀ ਪ੍ਰੈਸ ਬਿਆਨ ਰਾਹੀਂ ਸਾਂਝੇ ਕੀਤੇ।

ਬੱਬੇਹਾਲੀ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿੱਚ ਹਲਕਾ ਗੁਰਦਾਸਪੁਰ ਸਮੇਤ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਪਹੁੰਚੇ ਇਕੱਠ ਨੇ ਇਹ ਦਰਸਾਇਆ ਹੈ ਕਿ ਲੋਕਾਂ ਵਿੱਚ ਪਾਰਟੀ ਪ੍ਰਤੀ ਰੁਝਾਨ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈ ਰੁਕਾਵਟਾਂ ਦੇ ਬਾਵਜੂਦ ਵੀ ਸਮਰਥਕ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚੇ, ਜਿਸ ਲਈ ਉਹ ਹਰੇਕ ਆਗੂ ਅਤੇ ਵਰਕਰ ਦੇ ਧੰਨਵਾਦੀ ਹਨ।

ਬੱਬੇਹਾਲੀ ਨੇ ਗੁਰਦਾਸਪੁਰ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਦਾ ਵੀ ਖਾਸ ਧੰਨਵਾਦ ਕੀਤਾ, ਜਿਨ੍ਹਾਂ ਨੇ ਇਕਜੁੱਟ ਹੋ ਕੇ ਰੈਲੀ ਦੀ ਸਫਲਤਾ ਲਈ ਆਪਣਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਅਤੇ ਇਕਤਾ ਨਾਲ ਹੀ ਇਸ ਤਰ੍ਹਾਂ ਦੇ ਪ੍ਰੋਗਰਾਮ ਸਫਲ ਹੁੰਦੇ ਹਨ।

ਉਨ੍ਹਾਂ ਆਖਿਆ ਕਿ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਸਹਿਯੋਗ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬਣਿਆ ਰਹੇਗਾ ਅਤੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।

Written By
The Punjab Wire