Close

Recent Posts

ਕ੍ਰਾਇਮ ਗੁਰਦਾਸਪੁਰ

ਗੁਰਦਾਸਪੁਰ ਦੇ ਬੱਬਰੀ ਬਾਈਪਾਸ ‘ਤੇ ਭਿਆਨਕ ਹਾਦਸਾ, 2 ਦਰਜਨ ਤੋਂ ਵੱਧ ਜ਼ਖ਼ਮੀ

ਗੁਰਦਾਸਪੁਰ ਦੇ ਬੱਬਰੀ ਬਾਈਪਾਸ ‘ਤੇ ਭਿਆਨਕ ਹਾਦਸਾ, 2 ਦਰਜਨ ਤੋਂ ਵੱਧ ਜ਼ਖ਼ਮੀ
  • PublishedApril 8, 2026

ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਡਿਵਾਈਡਰ ਟੱਪ ਕਾਰ ਤੇ ਪਲਟੀ

ਗੁਰਦਾਸਪੁਰ, 8 ਅਪ੍ਰੈਲ 2026 (ਮੰਨਨ ਸੈਣੀ)। ਗੁਰਦਾਸਪੁਰ ਦੇ ਬੱਬਰੀ ਬਾਈਪਾਸ ‘ਤੇ ਬੁੱਧਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਰੀਬ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਰਾਹਤ ਕਾਰਜ ਸ਼ੁਰੂ ਕਰਦਿਆਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਅਤੇ ਵੱਖ ਵੱਖ ਹਸਪਤਾਲਾਂ ਅੰਦਰ ਪਹੁੰਚਾਇਆ।

ਜਾਣਕਾਰੀ ਅਨੁਸਾਰ ਇੱਕ ਨਿੱਜੀ ਟਰਾਂਸਪੋਰਟ ਦੀ ਬੱਸ ਪਠਾਨਕੋਟ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਵਿੱਚ ਚਲਾ ਰਿਹਾ ਸੀ। ਇਸੇ ਦੌਰਾਨ ਬੱਸ ਚਾਲਕ ਬੱਸ ਨੂੰ ਕਾਬੂ ਨਾ ਕਰ ਸਕਿਆ ਅਤੇ ਤੇਜ਼ ਰਫ਼ਤਾਰ ਬੱਸ ਡਿਵਾਈਡਰ ਟੱਪ ਕੇ ਦੂਜੇ ਪਾਸੇ ਪਲਟ ਗਈ। ਪਲਟੀ ਹੋਈ ਬੱਸ ਬਟਾਲਾ ਤੋਂ ਗੁਰਦਾਸਪੁਰ ਆ ਰਹੀ ਇੱਕ ਕਾਰ ਉੱਪਰ ਜਾ ਡਿੱਗੀ ਅਤੇ ਉਸਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਲਾਂਕਿ ਕਾਰ ਸਵਾਰ ਇਸ ਹਾਦਸੇ ਵਿੱਚ ਬਾਲ-ਬਾਲ ਬਚ ਗਏ।

ਘਟਨਾ ਤੋਂ ਬਾਅਦ ਮੌਕੇ ‘ਤੇ ਅਫ਼ਰਾ-ਤਫ਼ਰੀ ਮੱਚ ਗਈ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਚਲਾਇਆ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ।

ਡੀਐੱਸਪੀ ਤਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਕੇ ਟ੍ਰੈਫ਼ਿਕ ਨੂੰ ਕੰਟਰੋਲ ਕੀਤਾ ਗਿਆ ਹੈ।

Written By
The Punjab Wire