ਟਰੈਫਿਕ ਪੁਲਿਸ ਵੱਲੋਂ ਬੱਸ ਸਟੈਂਡ ਗੁਰਦਾਸਪੁਰ ਵਿਖੇ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ, 9 ਅਪ੍ਰੈਲ (ਮੰਨਨ ਸੈਣੀ) — ਅੱਜ ਟਰੈਫਿਕ ਪੁਲਿਸ ਗੁਰਦਾਸਪੁਰ ਵੱਲੋਂ ਇੱਕ ਟਰੈਫਿਕ ਜਾਗਰੂਕਤਾ ਸੈਮੀਨਾਰ ਬੱਸ ਸਟੈਂਡ ਗੁਰਦਾਸਪੁਰ ਵਿਖੇ ਲਗਾਇਆ ਗਿਆ।
ਏ.ਐਸ.ਆਈ. ਅਮਨਦੀਪ ਸਿੰਘ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਈ-ਰਿਕਸ਼ਾ ਚਾਲਕਾਂ ਅਤੇ ਆਮ ਜਨਤਾ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਡਰਾਈਵਿੰਗ ਲਾਇਸੈਂਸ ਅਤੇ ਬੀਮੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਈਬਰ ਕ੍ਰਾਈਮ ਤੋਂ ਬਚਾਅ ਸੰਬੰਧੀ ਵੀ ਜਾਗਰੂਕ ਕੀਤਾ ਗਿਆ। ਸਹੀ ਪਾਰਕਿੰਗ ਕਰਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਸੈਮੀਨਾਰ ਵਿੱਚ ਏ.ਐਸ.ਆਈ. ਅਮਨਦੀਪ ਸਿੰਘ, ਸੁਭਾਸ਼ ਚੰਦਰ ਲਾਡੀ, ਸੰਤੋਖ ਸਿੰਘ, ਪਵਨ ਕੁਮਾਰ, ਰਾਕੇਸ਼ ਕੁਮਾਰ ਆਦਿ ਨੇ ਹਿੱਸਾ ਲਿਆ।