ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
  • PublishedApril 10, 2026

ਮਥੁਰਾ ਨੇੜੇ ਯਮੁਨਾ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਨਾਲ ਕਈ ਸ਼ਰਧਾਲੂਆਂ ਦੀ ਜਾਨ ਚਲੀ ਗਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯਮੁਨਾ ਨਦੀ ਵਿੱਚ ਜਗਰਾਉਂ ਦੇ 32 ਸ਼ਰਧਾਲੂਆਂ ਨੂੰ ਲੈ ਜਾ ਰਹੀ ਕਿਸ਼ਤੀ ਦੇ ਪਲਟਣ ਨਾਲ ਜਾਨਾਂ ਦਾ ਨੁਕਸਾਨ ਹੋਣਾ ਬੇਹੱਦ ਮੰਦਭਾਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯਮੁਨਾ ਕਿਸ਼ਤੀ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਲਈ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਦੇ ਲਗਾਤਾਰ ਸੰਪਰਕ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਅਪ੍ਰੈਲ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ।

ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।” ਉਨ੍ਹਾਂ ਅੱਗੇ ਕਿਹਾ, “ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।”

ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।”

Written By
The Punjab Wire