ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਵਿੱਚ ਨੈਸ਼ਨਲ ਕਾਨਫ਼ਰੰਸ ਦਾ ਸਫ਼ਲ ਆਯੋਜਨ
ਗੁਰਦਾਸਪੁਰ, 11 ਅਪ੍ਰੈਲ 2026 (ਮੰਨਨ ਸੈਣੀ)। ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਵਿੱਚ “Recent Trends in Multidisciplinary Domains” ਵਿਸ਼ੇ ‘ਤੇ ਨੈਸ਼ਨਲ ਕਾਨਫ਼ਰੰਸ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੌਕੇ ਆਈ.ਕੇ.ਜੀ. ਪੀ.ਟੀ.ਯੂ. ਜਲੰਧਰ ਦੇ ਡੀਨ ਅਕੈਡਮਿਕਸ ਡਾ. ਯਾਦਵਿੰਦਰ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ।
ਸਮਾਗਮ ਦੌਰਾਨ ਮੁੱਖ ਮਹਿਮਾਨ ਦਾ ਬੁਕੇ ਅਤੇ ਦੁਸ਼ਾਲਾ ਭੇਟ ਕਰਕੇ ਸੁਆਗਤ ਕੀਤਾ ਗਿਆ। ਕਾਲਜ ਦੇ ਚੇਅਰਮੈਨ ਡਾ. ਮੋਹਿਤ ਮਹਾਜਨ ਅਤੇ ਚੀਫ਼ ਮੈਨੇਜਿੰਗ ਡਾਇਰੈਕਟਰ ਡਾ. ਰਾਘਵ ਮਹਾਜਨ ਨੇ ਮੁੱਖ ਮਹਿਮਾਨ ਦਾ ਆਪਣੇ ਰੁਝੇਵੇਂ ਭਰੇ ਕਾਰਜਕ੍ਰਮ ਵਿੱਚੋਂ ਸਮਾਂ ਕੱਢ ਕੇ ਪਹੁੰਚਣ ਲਈ ਦਿਲੋਂ ਧੰਨਵਾਦ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਆਰ.ਸੀ. ਗੰਗਵਾਰ ਨੇ ਸਮਾਗਮ ਦੀ ਸ਼ੁਰੂਆਤ ਵਿੱਚ ਸਾਰੇ ਖੋਜਕਰਤਾਵਾਂ ਦਾ ਸੁਆਗਤ ਕੀਤਾ।
ਇਸ ਤੋਂ ਬਾਅਦ ਡਾ. ਯਾਦਵਿੰਦਰ ਸਿੰਘ ਬਰਾੜ ਨੇ ਸਾਰੇ ਖੋਜਕਰਤਾਵਾਂ ਨੂੰ ਸੰਬੋਧਿਤ ਕਰਦਿਆਂ ਖੋਜ ਦੀ ਮਹੱਤਤਾ ‘ਤੇ ਰੌਸ਼ਨੀ ਪਾਈ ਅਤੇ ਆਪੋ-ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਖੋਜ ਕਾਰਜ ਕਰਨ ਅਤੇ ਖੋਜ-ਪੱਤਰ ਲਿਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੋਜ ਕਾਰਜ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਦੇ ਭਵਿੱਖ ਅਤੇ ਕਰੀਅਰ ਨਿਰਮਾਣ ਵਿੱਚ ਬੇਹੱਦ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਕਾਲਜ ਪ੍ਰਬੰਧਨ ਦਾ ਵੀ ਸਾਰੇ ਖੋਜਾਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਅਜਿਹੇ ਗਿਆਨਵਰਧਕ ਆਯੋਜਨਾਂ ਨੂੰ ਹੁਲਾਰਾ ਦੇਣ ਲਈ ਧੰਨਵਾਦ ਕੀਤਾ। ਕਾਨਫ਼ਰੰਸ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਅਤੇ ਖੋਜਕਰਤਾਵਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ।
ਇਹ ਕਾਨਫ਼ਰੰਸ ਖੋਜ ਅਤੇ ਅਕਾਦਮਿਕ ਉੱਤਮਤਾ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਿਤ ਹੋਈ। ਇਸ ਤੋਂ ਬਾਅਦ ਪ੍ਰਿੰਸੀਪਲ ਡਾ. ਨਿਧੀ ਮਹਾਜਨ ਨੇ ਵੋਟ ਆਫ਼ ਥੈਂਕਸ ਰਾਹੀਂ ਸਭ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿੱਚ ਕਾਲਜ ਦੇ ਚੇਅਰਮੈਨ ਡਾ. ਮੋਹਿਤ ਮਹਾਜਨ ਨੇ ਸਾਰੇ ਖੋਜਕਰਤਾਵਾਂ ਦਾ ਇਸ ਨੈਸ਼ਨਲ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਨੈਸ਼ਨਲ ਅਤੇ ਇੰਟਰਨੈਸ਼ਨਲ ਕਾਨਫ਼ਰੰਸਾਂ ਕਰਵਾਉਣ ਦਾ ਭਰੋਸਾ ਦਿੱਤਾ।