Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁੱਦਿਆਂ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁੱਦਿਆਂ ਸਬੰਧੀ ਮੀਟਿੰਗ
  • PublishedApril 13, 2026

ਵਪਾਰੀਆਂ/ਦੁਕਾਨਦਾਰਾਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ

ਗੁਰਦਾਸਪੁਰ, 13 ਅਪ੍ਰੈਲ 2026 (ਮੰਨਨ ਸੈਣੀ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਅਤੇ ਜੁਗਰਾਜ ਸਿੰਘ ਐਸ.ਪੀ (ਐੱਚ) ਗੁਰਦਾਸਪੁਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਤੁਰੰਤ ਹੱਲ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਜ਼ਿਲ੍ਹਾ  ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਨੇ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਰਕਾਰ ਦੇ ਪੋਰਟਲ ’ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹੱਲ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

ਇਸ ਮੌਕੇ ਅਨੁਪ੍ਰੀਤ ਕੌਰ  ਐਸ.ਡੀ.ਐਮ ਗੁਰਦਾਸਪੁਰ, ਨਵਜੋਤ ਸ਼ਰਮਾ  ਐਸ.ਡੀ.ਐਮ ਫਤਿਹਗੜ੍ਹ ਚੂੜੀਆ , ਅਦਿੱਤਿਆ ਸ਼ਰਮਾ ਐਸ.ਡੀ.ਐਮ ਡੇਰਾ ਬਾਬਾ ਨਾਨਕ, ਸੁਮਿਤ ਮੁੱਧ ਐਸ.ਡੀ.ਐਮ ਦੀਨਾਨਗਰ, ਰਜਿੰਦਰ ਨੰਦਾ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਗੁਰਦਾਸਪੁਰ, ਸੁਪਨੰਦਨਦੀਪ ਕੌਰ ਸਹਾਇਕ ਕਮਿਸ਼ਨਰ ਸਟੇਟ ਟੈਕਸ ਗੁਰਦਾਸਪੁਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

Written By
The Punjab Wire