CORONA

ਐਸ.ਏ.ਐਮ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਵਾਇਰਸ ਦਾ ਸਕਾਰਾਤਮਕ ਕੇਸ ਪਾਇਆ ਗਿਆ

ਐਸ.ਏ.ਐਮ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਵਾਇਰਸ ਦਾ ਸਕਾਰਾਤਮਕ ਕੇਸ ਪਾਇਆ ਗਿਆ
  • PublishedMarch 23, 2020

ਐਸ.ਏ.ਐਸ. ਨਗਰ, 23 ਮਾਰਚ: ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਈਰਸ ਤੋਂ ਪੀੜਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਕੁਲਵੰਤ ਕੌਰ ਨਾਮੀ ਇਕ ਮਹਿਲਾ ਦਾ ਕਰੋਨਾ ਵਾਇਰਸ ਪੋਜ਼ੀਟਿਵ ਪਾਇਆ ਗਿਆ ਹੈ।
ਇਹ ਮਹਿਲਾ 80 ਸਾਲਾਂ ਦੀ ਹੈ ਅਤੇ ਉਸਨੂੰ ਖਰੜ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਜ਼ਿਲ੍ਹੇ ਵਿਚ ਸਕਾਰਾਤਮਕ ਮਾਮਲਿਆਂ ਦੀ ਕੁੱਲ ਗਿਣਤੀ 5 ਹੋ ਗਈ ਹੈ।


ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਰੋਨਾ ਤੋਂ ਪ੍ਰਭਾਵਤ ਲੋਕਾਂ ਨੂੰ ਉੱਚ ਪੱਧਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਜਿਹੜਾ ਵਿਅਕਤੀ ਕੋਰੋਨਾ ਵਾਇਰਸ ਸਕਾਰਾਤਮਕ ਜਾਂ ਕੋਰੋਨਾ ਵਾਇਰਸ ਦੇ ਲੱਛਣ ਵਾਲੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਂਦਾ ਹੈ, ਉਸਨੂੰ ਸਾਵਧਾਨੀ ਲਈ ਹੋਰਾਂ ਨਾਲੋਂ ਵੱਖ ਰਹਿਣਾ ਪੈਂਦਾ ਹੈ।। ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੋਮ ਕੋਆਰੰਟੀਨ (ਘਰ ਵਿੱਚ ਅੱਡ ਰੱਖਣਾ) ਦਾ ਇਹ ਮਤਲਬ ਨਹੀਂ ਹੈ ਕਿ ਵਿਅਕਤੀ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਹਨ ਜਾਂ ਉਹ ਕਰੋਨਾ ਵਾਈਰਸ ਤੋਂ ਪੀੜਤ ਹੈ। ਇਹ ਸਿਰਫ਼ ਇੱਕ ਸਾਵਧਾਨੀ ਉਪਾਅ ਹੈ।

Written By
The Punjab Wire