ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਅੱਜ 16 ਅਪ੍ਰੈਲ ਨੂੰ ਦਾਣਾ ਮੰਡੀ ਬਟਾਲਾ ਵਿੱਚ ਹੋਣ ਵਾਲੀ ਰੈਲੀ ਹੋਵੇਗੀ ਇਤਿਹਾਸਕ- ਚੇਅਰਮੈਨ ਯਸ਼ਪਾਲ ਚੌਹਾਨ ਅਤੇ ਚੇਅਰਮੈਨ ਮਾਾਨਿਕ ਮਹਿਤਾ
ਬਟਾਲਾ, 15 ਅਪ੍ਰੈਲ 2026 (ਮੰਨਨ ਸੈਣੀ)– ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਵਿਖੇ 16 ਅਪ੍ਰੈਲ ਨੂੰ ਹੋ ਰਹੀ ਰੈਲੀ ਇਤਿਹਾਸਕ ਹੋਵੇਗੀ।
ਇਹ ਪ੍ਰਗਟਾਵਾ ਕਰਦਿਆਂ ਚੇਅਰਮੈਨ ਯਸ਼ਪਾਲ ਚੌਹਾਨ ਅਤੇ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਅੱਜ 16 ਅਪਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਦਾਣਾ ਮੰਡੀ ਬਟਾਲਾ ਵਿਖੇ ਪਹੁੰਚਣਗੇ ਅਤੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਵਿਸ਼ਾਲ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨਗੇ।
ਰੈਲੀ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਾਨਦਾਰ ਢੰਗ ਨਾਲ ਕਰਵਾਈਆਂ ਗਈਆਂ ਹਨਨ ਅਤੇ ਰੈਲੀ ਵਿੱਚ ਪਹੁੰਚ ਰਹੇ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਹਨ। ਉਨਾ ਕਿਹਾ ਕਿ ਸਵੇਰੇ ਲੋਕਾਂ ਦਾ ਭਾਰੀ ਇਕੱਠ ਇਹ ਸਾਬਤ ਕਰੇਗਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕਾ ਦਾ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ ਅਤੇ ਨਿਰੰਤਰ ਬਟਾਲਾ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ।
ਉਨ੍ਹਾਂ ਬਟਾਲਾ ਵਾਸੀਆਂ ਨੂੰ 16 ਅਪਰੈਲ ਨੂੰ ਦਾਣਾ ਮੰਡੀ ਵਿੱਚ ਸਵੇਰੇ 11 ਵਜੇ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਈ ਜਾ ਰਹੀ ਇਸ ਵਿਕਾਸ ਰੈਲੀ ਵਿੱਚ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ।