Close

Recent Posts

ਗੁਰਦਾਸਪੁਰ

ਕੱਲ੍ਹ 16 ਅਪ੍ਰੈਲ ਨੂੰ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦਾਣਾ ਮੰਡੀ ਬਟਾਲਾ ਵਿਖੇ ਪਹੁੰਚ ਕੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

ਕੱਲ੍ਹ 16 ਅਪ੍ਰੈਲ ਨੂੰ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦਾਣਾ ਮੰਡੀ ਬਟਾਲਾ ਵਿਖੇ ਪਹੁੰਚ ਕੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ
  • PublishedApril 15, 2026

ਦਾਣਾ ਮੰਡੀ ਬਟਾਲਾ ਵਿਖੇ ਸਟੇਟ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਬਟਾਲਾ, 15 ਅਪ੍ਰੈਲ 2026 (ਮੰਨਨ ਸੈਣੀ)— ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੱਲ 16 ਅਪ੍ਰੈਲ ਨੂੰ ਦਾਣਾ ਮੰਡੀ ਬਟਾਲਾ ਵਿਖੇ ਪਹੁੰਚਣਗੇ ਅਤੇ  ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।

ਇਸ ਸਬੰਧੀ ਕਰਵਾਏ ਜਾ ਰਹੇ ਸਟੇਟ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ  ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਅਤੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) -ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਚੇਅਰਮੈਨ ਮਾਨਿਕ ਮਹਿਤਾ ਅਤੇ ਸਾਰੰਗਪ੍ਰੀਤ ਸਿੰਘ ਐੱਸ ਡੀ ਐਮ ਬਟਾਲਾ ਵੀ ਮੌਜੂਦ ਸਨ।

ਇਹ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ 16 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਦਾਣਾ ਮੰਡੀ ਬਟਾਲਾ ਪਹੁੰਚਣਗੇ।

ਉਨ੍ਹਾਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਵਿਕਾਸ ਕੰਮਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਵੱਖ ਵੱਖ ਵਿਕਾਸ ਕਾਰਜਾਂ ਦ੍ ਨੀਂਹ ਪੱਥਰ ਰੱਖੇ ਜਾਣਗੇ ਅਤੇ ਬਟਾਲਾ ਦਾਣਾ ਮੰਡੀ ਵਿਖੇ ਹੀ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।

Written By
The Punjab Wire