Close

Recent Posts

ਪੰਜਾਬ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ*

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ*
  • PublishedApril 18, 2026

ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ ਨਸ਼ਾ ਮੁਕਤ ਪੰਜਾਬਦਾ ਸੁਪਨਾ ਸਾਕਾਰ: ਬਲਤੇਜ ਪੰਨੂ

ਵਿਲੇਜ ਡਿਫੈਂਸ ਕਮੇਟੀਆਂ ਨੂੰ ਲੋਕਾਂ ਦਾ ਮਿਲ ਰਿਹਾ ਪੂਰਾ ਸਹਿਯੋਗ, ਮੋਬਾਈਲ ਐਪ ਰਾਹੀਂ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਮਿਲ ਰਹੀ ਸਹੀ ਜਾਣਕਾਰੀ, ਹੁਣ ਤੱਕ 60 ਹਜ਼ਾਰ ਤੋਂ ਵੱਧ ਤਸਕਰ ਗ੍ਰਿਫਤਾਰ: ਪੰਨੂ

ਚੰਡੀਗੜ੍ਹ, 18 ਅਪ੍ਰੈਲ 2026 (ਦੀ ਪੰਜਾਬ ਵਾਇਰ)– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35,058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ।

ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ ਤੇ ਜ਼ਮੀਨੀ ਪੱਧਰ ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ ਤੇ ਸਭ ਤੋਂ ਵੱਧ ਸੂਚਨਾਵਾਂ ਪੁਲਿਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।

ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਜੋ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਹੋ ਰਹੀਆਂ ਹਨ ਅਤੇ ਬਰਾਮਦਗੀ ਹੋ ਰਹੀ ਹੈ, ਉਹ ਮੁੱਖ ਤੌਰ ਤੇ ਲੋਕਾਂ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਸਦਕਾ ਹੀ ਸੰਭਵ ਹੋ ਰਿਹਾ ਹੈ। ਰੰਗਲਾ ਪੰਜਾਬਦੀ ਦਿਸ਼ਾ ਵਿੱਚ ਇਹ ਇੱਕ ਨਿਰਣਾਇਕ ਜਿੱਤ ਹੈ।

Written By
The Punjab Wire