Close

Recent Posts

ਕ੍ਰਾਇਮ ਪੰਜਾਬ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ
  • PublishedApril 21, 2026

ਚੰਡੀਗੜ੍ਹ, 21 ਅਪ੍ਰੈਲ 2026 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 26 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਉਂਦਿਆਂ ਚਾਰ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 5,000 ਰੁਪਏ ਤੋਂ 30,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Written By
The Punjab Wire