ਚੰਡੀਗੜ੍ਹ, 21 ਅਪ੍ਰੈਲ 2026 (ਦੀ ਪੰਜਾਬ ਵਾਇਰ)। ਅਕਾਲੀ ਦਲ ਨੂੰ 2027 ਦੀਆਂ ਚੋਣਾਂ ਵਾਸਤੇ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਪਾਰਟੀ ਦੀ ਬਿਨਾਂ ਸ਼ਰਤ ਹਮਾਇਤ ਦਾ ਐਲਾਨ ਕਰ ਦਿੱਤਾ।
ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇਲ ਮ.ਿੰਗ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਮਾਸਟਰ ਅਵਤਾਰ ਸਿੰਘ ਤੇ ਹੋਰ ਆਗੂਆਂ ਨੇ ਅਕਾਲੀ ਦਲ ਦੀ ਬਿਨਾਂ ਸ਼ਰਮ ਹਮਾਇਤ ਦਾ ਪੱਤਰ ਸੌਂਪਿਆ।
ਪੱਤਰ ਵਿਚ ਦੱਸਿਆ ਗਿਆ ਕਿ ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਹਮੇਸ਼ਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਬਹੁਤ ਸਤਿਕਾਰ ਕਰਦੇ ਹਨ ਜਿਹਨਾਂ ਨੇ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੰਸੀ ਖਿਲਾਫ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜੀ। ਪੱਤਰ ਵਿਚ ਕਿਹਾ ਗਿਆ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸੂਬੇ ਦੇ ਦਰਿਆਈ ਪਾਣੀਆਂ, ਦੇਸ਼ ਵਿਚ ਲੋਕਤੰਤਰ ਤੇ ਰਾਜਾਂ ਲਈ ਵੱਧ ਅਧਿਕਾਰ ਤੇ ਅਸਲ ਸੰਘੀ ਢਾਂਚਾ ਲਾਗੂ ਕਰਨ ਵਿਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਜਨਤਾ ਦਲ ਲੀਡਰਸ਼ਿਪ ਨੇ ਅਕਾਲੀ ਦਲ ਦੀ ਬਿਨਾਂ ਸ਼ਰਤ ਹਮਾਇਤ ਦਾ ਐਲਾਨ ਕੀਤਾ।
ਇਸ ਹਮਾਇਤ ਲਈ ਪਾਰਟੀ ਦਾ ਧੰਨਵਾਦ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸਾਡੇ ਗੁਰੂ ਸਾਹਿਬਾਨ ਵੱਲੋ਼ ਲੋਕਾਂ ਦੀ ਭਲਾਈ ਵਾਸਤੇ ਦਰਸਾਏ ਸਿਧਾਂਤਾਂ ’ਤੇ ਕੰਮ ਕਰਨ ਵਾਸਤੇ ਵਚਨਬੱਧ ਹੈ ਜਿਵੇਂ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕਰਦੇ ਸਨ।
ਵੁਹਨਾਂ ਕਿਹਾ ਕਿ ਪਾਰਟੀ ਦੇਸ਼ ਵਿਚ ਅਸਲ ਸੰਘੀ ਢਾਂਚਾ ਲਾਗੂ ਕਰਨ ਵਾਸਤੇ ਵਚਨਬੱਧ ਹੈ ਜਿਸ ਤਹਿਤ ਰਾਜਾਂ ਨੂੰ ਵੱਧ ਅਧਿਕਾਰ ਮਿਲਣਗੇ ਤੇ ਅਖੀਰ ਵਿਚ ਦੇਸ਼ ਮਜ਼ਬੂਤ ਹੋਵੇਗਾ।