Close

Recent Posts

ਗੁਰਦਾਸਪੁਰ ਪੰਜਾਬ

ਕੱਲ੍ਹ ਰਾਤ 8 ਵਜੇ ਗੁਰਦਾਸਪੁਰ ਵਿੱਚ ਸਿਵਲ ਡਿਫੈਂਸ ਬਲੈਕਆਊਟ ਮੌਕ ਡਰਿੱਲ, ਪਾਵਰ ਸਪਲਾਈ ਰਹੇਗੀ ਬੰਦ — ਘਬਰਾਉਣ ਦੀ ਲੋੜ ਨਹੀਂ: ਪ੍ਰਸ਼ਾਸਨ

ਕੱਲ੍ਹ ਰਾਤ 8 ਵਜੇ ਗੁਰਦਾਸਪੁਰ ਵਿੱਚ ਸਿਵਲ ਡਿਫੈਂਸ ਬਲੈਕਆਊਟ ਮੌਕ ਡਰਿੱਲ, ਪਾਵਰ ਸਪਲਾਈ ਰਹੇਗੀ ਬੰਦ — ਘਬਰਾਉਣ ਦੀ ਲੋੜ ਨਹੀਂ: ਪ੍ਰਸ਼ਾਸਨ
  • PublishedApril 23, 2026

ਗੁਰਦਾਸਪੁਰ, 23 ਅਪ੍ਰੈਲ 2026 (ਮੰਨਨ ਸੈਣੀ)। ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਸ੍ਰੀ ਰਾਮ ਸਿੰਘ, ਡੀ.ਜੀ.ਪੀ. ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਿਪਟੀ ਕਮਿਸ਼ਨਰ-ਕਮ-ਕੰਟਰੋਲਰ ਸਿਵਲ ਡਿਫੈਂਸ ਸ੍ਰੀ ਅਦਿੱਤਿਆ ਉੱਪਲ ਅਤੇ ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ. ਰਵੇਲ ਸਿੰਘ ਰੰਧਾਵਾ ਦੀ ਦੇਖ-ਰੇਖ ਹੇਠ ਕੱਲ੍ਹ 24 ਅਪ੍ਰੈਲ 2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਿਵਲ ਡਿਫੈਂਸ ਬਲੈਕਆਊਟ ਮੌਕ ਡਰਿੱਲ ਐਕਸਰਸਾਈਜ਼ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਦੌਰਾਨ ਐਮਰਜੈਂਸੀ ਹਾਲਤਾਂ ਨਾਲ ਨਜਿੱਠਿਆ ਜਾ ਸਕੇ।

ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ. ਰਵੇਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਮੌਕ ਡਰਿੱਲ ਐਕਸਰਸਾਈਜ਼ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਰਾਤ 8 ਵਜੇ ਕਰਵਾਈ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਅਭਿਆਸ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ। ਡਰਿੱਲ ਸਮੇਂ ਪਾਵਰ ਸਪਲਾਈ ਬੰਦ ਰਹੇਗੀ, ਪਰ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਅਭਿਆਸ ਵਿੱਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।

Written By
The Punjab Wire