ਗੁਰਦਾਸਪੁਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ
  • PublishedApril 24, 2026

262882 ਮੀਟਰਕ ਟਨ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 543 ਕਰੋੜ ਦੀ ਅਦਾਇਗੀ

ਗੁਰਦਾਸਪੁਰ, 24 ਅਪ੍ਰੈਲ 2026 (ਮੰਨਨ ਸੈਣੀ)– ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 269399 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 262882 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਕੀਤੀ ਜਾ ਰਹੀ। ਕਿਸਾਨਾਂ ਦੇ ਖਾਤਿਆਂ ਵਿੱਚ 543 ਕਰੋੜ 06 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 96 ਫੀਸਦ ਬਣਦੀ ਹੈ।

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਫਸਲ ਦੀ ਖਰੀਦ ਤੇ ਚੁਕਾਈ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਕਿਸਾਨਾਂ ਦੀ ਫਸਲ ਦੀ ਅਦਾਇਗੀ ਵੀ ਸੁਨਿਸ਼ਚਿਤ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਪਨਗਰੇਨ ਵਲੋਂ 73846 ਮੀਟਰਕ ਟਨ, ਮਾਰਕਫੈੱਡ ਵਲੋਂ 74838 ਮੀਟਰਕ ਟਨ, ਪਨਸਪ ਵਲੋਂ 59039 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 47458 ਅਤੇ ਐੱਫ ਸੀ ਆਈ ਵਲੋਂ 7701 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Written By
The Punjab Wire