ਧੂਰੀ ਦੇ ਵਾਰਡ ਨੰਬਰ 7’ਚ 1.54 ਕਰੋੜ ਰੁਪਏ ਦੇ ਚੱਲ ਰਹੇ ਨੇ ਵਿਕਾਸ ਕਾਰਜ: ਓ.ਐਸ.ਡੀ. ਸੁਖਵੀਰ ਸਿੰਘ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਸੁਖਵੀਰ ਸਿੰਘ
ਵਾਰਡ ਨੰਬਰ 7 ਦੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਕੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨ ਦੀ ਅਪੀਲ
ਧੂਰੀ, 24 ਅਪ੍ਰੈਲ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਵਾਰਡ ਨੰਬਰ 7 ਦੇ ਵੱਡੀ ਗਿਣਤੀ ਵਸਨੀਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਵਾਰਡ ਵਿੱਚ ਇਸ ਵੇਲੇ ਲਗਭਗ 1.54 ਕਰੋੜ ਰੁਪਏ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹਨਾਂ ਕਾਰਜਾਂ ਦੀ ਰਫ਼ਤਾਰ ਹੋਰ ਵਧਾਈ ਜਾਵੇਗੀ ਅਤੇ ਹਰ ਗਲੀ-ਮੁਹੱਲੇ ਤੱਕ ਆਧੁਨਿਕ ਸਹੂਲਤਾਂ ਪਹੁੰਚਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਫੈਸਲੇ ਲੈ ਕੇ ਹਰ ਵਰਗ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਲੋਕਾਂ ਨੂੰ ਵੱਡੀ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ, ਜਦਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਵੱਡੇ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫੈਸਲਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ ਹਨ।
ਓ.ਐਸ.ਡੀ. ਸੁਖਵੀਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਵਿਕਾਸ ਦੇ ਇਸ ਮਿਸ਼ਨ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।
ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਅਨਿਲ ਮਿੱਤਲ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਡਾਇਰੈਕਟਰ ਮਾਰਕਫੈੱਡ ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਸੋਨੀ ਬਾਂਸਲ, ਬਲਵਿੰਦਰ ਬਿੱਲੂ, ਰਾਜੀਵ ਚੌਧਰੀ, ਰਮਨਦੀਪ ਸਿੰਘ, ਵੀਰ ਭਾਨ, ਮੱਖਣ ਜੀ ਅਤੇ ਸਿਮਰਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।