Close

Recent Posts

ਗੁਰਦਾਸਪੁਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਗੁਰਦਾਸਪੁਰ ਵਿਖੇ ਬਣ ਰਹੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਗੁਰਦਾਸਪੁਰ ਵਿਖੇ ਬਣ ਰਹੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
  • PublishedApril 30, 2026

ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ

30 ਜੂਨ 2026 ਤੱਕ ਸੜਕਾਂ ਦੇ ਨਿਰਮਾਣ ਕਾਰਜ ਮੁਕੰਮਲ ਹੋ ਜਾਣਗੇ

ਗੁਰਦਾਸਪੁਰ, 30 ਅਪ੍ਰੈਲ 2026 (ਮੰਨਨ ਸੈਣੀ)–ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਵਲੋਂ ਗੁਰਦਾਸਪੁਰ ਸ਼ਹਿਰ ਵਿੱਚ ਬਣਾਈਆਂ ਜਾ ਰਹੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸੜਕ ਦਾ ਕੰਮ ਗੁਣਵੱਤਾ ਭਰਪੂਰ ਨਿਰਧਾਰਿਤ ਸਮੇਂ ਅੰਦਰ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਕਸੀਅਨ ਜਸਪ੍ਰੀਤ ਸਿੰਘ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਅਪਗ੍ਰੇਡੇਸ਼ਨ ਆਫ ਅੰਮ੍ਰਿਤਸਰ ਪਠਾਨਕੋਟ (ਗੁਰਦਾਸਪੁਰ ਸਿਟੀ ਪ੍ਰੋਰਸ਼ਨ), ਅਪਰੋਚ ਰੋਡ ਟੂ ਰੇਲਵੇ ਸਟੇਸ਼ਨ, ਅਪਰੋਚ ਰੋਡ ਟੂ ਡਿਸਟ੍ਰਿਕਟ ਕੋਰਟ, ਸੈਕ. ਸੈਸ਼ਨ ਹਾਊਸ ਟੂ ਰੇਲਵੇ ਚੁੰਗੀ, ਸੈਕ. ਰਾਇਸ ਮਿੱਲ ਟੂ ਬੀ.ਐਸ.ਐਫ. ਹੈਡ ਕੁਆਟਰ, ਸੈਕ. ਸ਼ੈਸ਼ਨ ਹਾਊਸ ਟੂ ਡੀ.ਸੀ. ਰੈਜੀਡੈਂਸ  ਜ਼ਿਲ੍ਹਾ ਗੁਰਦਾਸਪੁਰ ਸ਼ਾਮਲ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਗੁਰਦਾਸਪੁਰ ਦੀਆਂ ਵੱਖ-ਵੱਖ ਸੜਕਾਂ ਦੀ ਅਪਗ੍ਰਡੇਸ਼ਨ ਕਰਨ ਲਈ ਕੰਮ 17,82,24,634 ਰੁਪਏ ਦਾ ਅਲਾਟ ਕੀਤਾ ਗਿਆ ਹੈ। ਇਸ ਟੈਂਡਰ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਪ੍ਰਮੁੱਖ ਸੜਕ ਦੀਨਾਨਗਰ ਸਾਈਡ ਤੋਂ ਰੇਲਵੇ ਫਾਟਕ ਤੱਕ ਅਤੇ ਕਾਹਨੂੰਵਾਨ ਚੋਂਕ ਤੋਂ ਬੱਬਰੀ ਬਾਈ ਪਾਸ ਤੱਕ ਦੀ ਵਾਈਡਨਿੰਗ ਕੀਤੀ ਜਾਵੇਗੀ। ਇਹ ਕੰਮ 30 ਜੂਨ 2026 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।

ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਆਸਾਨ ਬਣਾਉਣਗੀਆਂ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਤਾਕਤ ਦੇਣਗੀਆਂ ਅਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਹੋਰ ਬਿਹਤਰ ਢੰਗ ਨਾਲ ਜੋੜਣਗੀਆਂ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਸਾਰੇ ਕੰਮ ਸਮੇਂ ਸਿਰ, ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਜਲਦੀ ਤੋਂ ਜਲਦੀ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ 30 ਜੂਨ 2026 ਤੱਕ ਸੜਕਾਂ ਦੇ ਨਿਰਮਾਣ ਕਾਰਜ ਮੁਕੰਮਲ ਕਰ ਲਏ ਜਾਣਗੇ।

Written By
The Punjab Wire