ਸਿੱਖਿਆ ਗੁਰਦਾਸਪੁਰ

ਜਸਲੀਨ ਕੌਰ ਨੇ ਦਸਵੀ ਕਲਾਸ ਵਿੱਚ ਹਾਸਲ ਕੀਤੇ 93.4% ਅੰਕ

ਜਸਲੀਨ ਕੌਰ ਨੇ ਦਸਵੀ ਕਲਾਸ ਵਿੱਚ ਹਾਸਲ ਕੀਤੇ 93.4% ਅੰਕ
  • PublishedMay 2, 2026

ਗੁਰਦਾਸਪੁਰ, 2 ਮਈ 2026 (ਮੰਨਨ ਸੈਣੀ )। ਕ੍ਰਾਇਸਟ ਦ ਕਿੰਗ ਕਾਨਵੈਂਟ ਸਕੂਲ, ਦੀ ਵਿਦਿਆਰਥਣ ਜਸਲੀਨ ਕੌਰ ਨੇ ਦਸਵੀ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 93.4 ਫੀਸਦੀ ਅੰਕ ਹਾਸਲ ਕੀਤੇ ਹਨ। ਇਸ ਉਪਲਬਧੀ ਨਾਲ ਉਸ ਨੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਜਸਲੀਨ ਕੌਰ ਨੂੰ ਵਧਾਈ ਦਿੱਤੀ ਗਈ ਅਤੇ ਉਸਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਜਸਲੀਨ ਨੇ ਆਪਣੀ ਸਫਲਤਾ ਦਾ ਸ੍ਰੇਯ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦੀ ਰਹਿਨੁਮਾਈ ਨੂੰ ਦਿੱਤਾ ਹੈ।

Written By
The Punjab Wire